ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਉਨ੍ਹਾਂ ਦਾ ਨਿਪਟਾਰਾ ਕੀਤਾ। ਜੇਲ੍ਹ ਵਿਚ ਜੋ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

 ਸਿਵਲ ਸਰਜਨ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਿਲ੍ਹਾ ਜੇਲ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਉਹਨਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ ਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈ ਦਿੱਤੀ ਗਈ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਚੌਹਾਨ, ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਰਾਜਿੰਦਰਪਾਲ ਸ਼ਰਮਾ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਲਵਲੀਨ ਗੁਪਤਾ, ਅਸਿਸਟੈਂਟ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਨਵਦੀਪ ਸਿੰਘ ਵੈਨੀਵਾਲ, ਸੁਪਰਡੈਂਟ, ਜਿਲ੍ਹਾ ਜੇਲ ਅਤੇ ਸਮੂਹ ਸਟਾਫ ਹਾਜਰ ਸਨ।

Leave a Reply

Your email address will not be published. Required fields are marked *