ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ

ਫਾਜ਼ਿਲਕਾ 21 ਦਸੰਬਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ।

ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਹ ਪੱਥਰ ਰਖਿਆ| ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਮਾੜੀ ਸੰਗਤ ਵਿਚ ਨਾ ਪਵੇ ਤਾ ਖੇਡ ਪ੍ਰੋਜੈਕਟ ਉਲੀਕ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਲਿਜਾਇਆ ਜਾ ਰਿਹਾ ਹੈ |

ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ |

ਇਸ ਮੌਕੇ ਸਰਪੰਚ ਮਹਿੰਦਰ ਕੁਮਾਰ, ਮੋਹਨ ਲਾਲ ਮੇਂਬਰ, ਤੁਲਸੀ ਰਾਮ, ਆਤਮਾ ਰਾਮ, ਏ ਪੀ ਓ ਮਨਿੰਦਰ ਸਿੰਘ, ਜੀ ਆਰ ਐਸ ਜਗਦੀਸ਼ ਸਿੰਘ, ਸੁਰਿੰਦਰ ਕੰਬੋਜ, ਹਰੀਸ਼ ਲਾਧੂਕਾ, ਲਖਬੀਰ ਸਿੰਘ ਸਰਪੰਚ, ਸ਼ੇਰਬਾਜ ਪਟੀ ਪੂਰਨ, ਬਲਵਿੰਦਰ ਸਿੰਘ, ਗੁਰਪਾਲ ਸਿੰਘ, ਹਰਬੰਸ ਕੰਬੋਜ ਆਦਿ ਹਾਜਰ ਸਨ।

Leave a Reply

Your email address will not be published. Required fields are marked *