ਚੰਡੀਗੜ੍ਹ, 21 ਦਸੰਬਰ:
ਉਨ੍ਹਾਂ ਕਿਹਾ ਕਿ ਸੈਂਕੜੇ ਸਾਲ ਪਹਿਲਾਂ ਸਾਡੇ ਪਹਿਲੇ ਗੁਰੂ ਸਾਹਿਬ ਜੀ ਨੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਆਖ਼ਰਕਾਰ ਵਿਸ਼ਵ ਹੁਣ ਜਲਵਾਯੂ ਤਬਦੀਲੀ ਦੀ ਸੱਚਾਈ ਪ੍ਰਤੀ ਜਾਗਰੂਕ ਹੋ ਰਿਹਾ ਹੈ ਅਤੇ ਸਮੇਂ ਦੀ ਲੋੜ ਹੈ ਕਿ ਸਾਰੇ ਇਸ ਸੰਕਟ ਦੀ ਗੰਭੀਰਤਾ ਨੂੰ ਸਵੀਕਾਰ ਕਰਨ ਅਤੇ ਸਾਡੀ ਧਰਤੀ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ।
ਉਹਨਾਂ ਨੇ ਪੁਰਾਣੀ ਕਹਾਵਤ ‘ਪੈਸੇ ਦੀ ਬੱਚਤ ਕਰਕੇ ਵੀ ਪੈਸਾ ਕਮਾਇਆ ਜਾ ਸਕਦਾ ਹੈ’ ਨੂੰ ਭਵਿੱਖੀ ਊਰਜਾ ਦੀ ਮਹੱਤਤਾ ਦੇ ਸੰਦਰਭ ਵਿੱਚ ਵਿੱਚ ਦਰਸਾਉਂਦਿਆਂ ਕਿਹਾ ਕਿ ‘ਊਰਜਾ ਦੀ ਬੱਚਤ ਕਰਨਾ ਹੀ ਊਰਜਾ ਪੈਦਾ ਕਰਨਾ ਹੈ’। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦੇਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ।
ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਵੱਖ-ਵੱਖ ਖੇਤਰਾਂ ਵਿੱਚ ਊਰਜਾ ਸੰਭਾਲ ਅਤੇ ਸਵੱਛ ਊਰਜਾ ਦੀ ਮਹੱਤਤਾ ਬਾਰੇ ਹਾਜ਼ਰੀਨਾਂ ਨੂੰ ਜਾਣਕਾਰੀ ਦਿੰਦਿਆਂ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਈ.ਸੀ.ਬੀ.ਸੀ., ਈ.ਸੀ. ਹਫ਼ਤਾ ਮਨਾਉਣ, 85 ਤੋਂ ਵੱਧ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਦੇ ਲਾਗੂ ਕਰਨ ਅਤੇ ਈ.ਸੀ.ਬੀ.ਸੀ. ਤੇ ਗ੍ਰੀਨ ਬਿਲਡਿੰਗਾਂ ਨੂੰ ਪ੍ਰੋਤਸਾਹਿਤ ਕਰਨ ਅਤੇ ਪੰਜਾਬ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਮੋਹਰੀ ਸੂਬਾ ਹੈ।
ਇਸ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਵਿੱਚ ਜੀ.ਆਰ.ਆਈ.ਐਚ.ਏ. ਕੌਂਸਲ ਦੇ ਡਿਪਟੀ ਸੀਈਓ ਸ਼ਬਨਮ ਬੱਸੀ, ਵੀਪੀ ਬਿਜ਼ਨਸ ਡਿਵੈਲਪਮੈਂਟ ਗਲੋਬਲ ਨੈਟਵਰਕ ਫਾਰ ਜ਼ੀਰੋ ਦੇ ਗੌਰਵ ਮੁਖੀਜਾ, ਪੀ.ਐਸ.ਪੀ.ਸੀ.ਐਲ., ਜਲ ਸਪਲਾਈ ਅਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ, ਸਿਹਤ, ਮੈਡੀਕਲ ਸਿੱਖਿਆ ਤੇ ਖੋਜ, ਗਮਾਡਾ ਸਮੇਤ ਹੋਰ ਭਾਈਵਾਲ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।