ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 22 ਦਸੰਬਰ 2024

ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ।

ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਜੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ ਉਹ ਅਗਲੇ 25 ਸਾਲ ਤੱਕ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੈ। ਉਹਨਾਂ ਦੱਸਿਆ ਕਿ ਇਸ ਵੇਲੇ ਜੰਡਿਆਲਾ ਗੁਰੂ ਦੀ ਆਬਾਦੀ ਅਨੁਸਾਰ ਤਿੰਨ ਲੱਖ ਮੀਟਰਕ ਲਿਟਰ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਲੋੜ ਸੀ ਪਰ ਮੈਂ ਵੱਧ ਰਹੀ ਜੰਡਿਆਲਾ ਗੁਰੂ ਦੀ ਆਬਾਦੀ ਅਤੇ ਜੀਟੀ ਰੋਡ ਉੱਤੇ ਆ ਰਹੇ ਵੱਡੇ ਵੱਡੇ ਪ੍ਰੋਜੈਕਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਸਮਰੱਥਾ ਛੇ ਐਮਐਲਡੀ ਕੀਤੀ ਹੈ ਤਾਂ ਜੋ ਇਹ ਅਗਲੇ 25 ਸਾਲਾਂ ਤੱਕ ਸਾਡੀਆਂ ਲੋੜਾਂ ਪੂਰੀਆਂ ਕਰਦਾ ਰਹੇ। ਉਨਾਂ ਕਿਹਾ ਕਿ ਇਹ ਪਲਾਂਟ ਚਾਲੂ ਹੋਣ ਨਾਲ ਜੰਡਿਆਲਾ ਗੁਰੂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਦੀ ਕੋਈ ਸਮੱਸਿਆ ਨਹੀਂ ਰਹੇਗੀ ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜੰਡਿਆਲਾ ਨਗਰ ਕੌਂਸਲ ਨੇ ਦੋ ਏਕੜ ਜਮੀਨ ਖਰੀਦ ਕੇ ਆਪਣਾ ਪ੍ਰੋਜੈਕਟ ਸ਼ੁਰੂ ਕੀਤਾ ਹੋਵੇ।  ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦਾ ਕੰਮ ਆਉਣ ਵਾਲੇ ਡੇਢ ਸਾਲ ਤੱਕ ਪੂਰਾ ਹੋ ਜਾਵੇਗਾ ਅਤੇ ਇਹ ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਵਰਤੋਂ ਯੋਗ ਬਣਾ ਦੇਵੇਗਾ। ਉਹਨਾਂ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਸ ਕੰਮ ਦੀ ਗੁਣਵੱਤਾ ਕਾਇਮ ਰੱਖਣ ਲਈ ਆਪਣਾ ਫਰਜ਼ ਨਾਲੋਂ ਨਾਲ ਨਿਭਾਉਂਦੇ ਰਹਿਣ। ਸ ਹਰਭਜਨ ਸਿੰਘ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਇਹਨਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਮੇਰਾ ਫਰਜ਼ ਹੈ, ਜਿਸ ਵਿੱਚ ਮੈਂ ਰਤੀ ਭਰ ਵੀ ਕੁਤਾਈ ਨਹੀਂ ਕਰਦਾ। ਉਹਨਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜੰਡਿਆਲਾ ਗੁਰੂ ਵਿਖੇ ਸਬ ਤਹਿਸੀਲ ਕੰਪਲੈਕਸ, ਬਾਬਾ ਅੰਬੇਦਕਰ ਦਾ ਬੁੱਤ, ਮਲਟੀ ਲੈਵਲ ਪਾਰਕਿੰਗ , 30  ਬਿਸਤਰਿਆਂ ਦਾ ਹਸਪਤਾਲ,   ਮਲਟੀ ਪਰਪਜ਼ ਸਟੇਡੀਅਮ, ਪੰਚਾਇਤ ਸੰਮਤੀ ਵਿਖੇ ਆਰਾਮ ਘਰ ਵੀ ਬਣਾਏ ਜਾਣਗੇ।

ਇਸ ਮੌਕੇ ਚੇਅਰਮੈਨ ਸਨਾਖ ਸਿੰਘ, ਸ੍ਰੀ ਨਰੇਸ਼ ਪਾਠਕ ਚੇਅਰਮੈਨ ਗੁਰਵਿੰਦਰ ਸਿੰਘ, ਮਾਤਾ ਸੁਰਿੰਦਰ ਕੌਰ, ਐਕਸੀਅਨ ਮਨਿਦਰ ਸਿੰਘ,ਸਤਿੰਦਰ ਸਿੰਘ, ਸੁਨੈਨਾ ਰੰਧਾਵਾ, ਸਰਬਜੋਤ ਸਿੰਘ ਡਿੰਪੀ , ਗੁਲਸ਼ਨ ਜੈਨ, ਡਾਕਟਰ ਸਤਵਿੰਦਰ ਸਿੰਘ, ਰਾਜ ਕੁਮਾਰ ਮਲਹੋਤਰਾ, ਜੰਡਿਆਲਾ ਹਲਕੇ ਦੇ ਸਾਰੇ ਸਰਪੰਚ ਸਾਹਿਬਾਨ, ਸਾਰੇ ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *