ਫਾਜ਼ਿਲਕਾ, 24 ਦਸੰਬਰ
ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਫਾਜ਼ਿਲਕਾ ਡਾ਼ ਰਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਅਸਕੈਡ ਕੈਂਪ (ਅਸਿਸਟੈਂਸ ਟੂ ਸਟੇਟਸ ਫੋਰ ਕੰਟਰੋਲ ਆਫ ਐਨੀਮਲ ਡਿਜੀਜ) ਪਿੰਡ ਕਰਨੀਖੇੜਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।
ਇਸ ਕੈਂਪ ਵਿੱਚ ਸਹਾਇਕ ਡਾਇਰੈਕਟਰ ਡਾ ਗੁਰਚਰਨ ਸਿੰਘ ਤੇ ਡਾ ਜਸਮੀਨ ਕੌਰ ਅਤੇ ਡਾ. ਵਿਜੇ ਰਵਾਨੀਆ, ਡਾ. ਅਮਰਜੀਤ, ਡਾ. ਲੇਖਿਕਾ ਤੇ ਡਾ. ਰਿਸਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਪਸ਼ੂਆਂ ਦੀ ਬਿਮਾਰੀਆਂ ਅਤੇ ਬਿਮਾਰੀਆਂ ਦੀ ਰੋਕਥਾਮ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਵਿਚ ਚੱਲ ਰਹੀਆਂ ਸਕੀਮਾਂ, ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਵਧੇਰੇ ਦੁੱਧ ਉਤਪਾਦਨ ਦੇ ਤਰੀਕਿਆਂ ਬਾਰੇ ਦੱਸਿਆ ਅਤੇ ਸਮੇਂ ਸਮੇਂ ਸਿਰ ਪਸ਼ੂਆਂ ਦੀ ਵੈਕਸੀਨੇਸ਼ਨ ਕਰਵਾਉਣ ਲਈ ਪਸ਼ੂ ਪਾਲਕਾਂ ਨੂੰ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ 125 ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਇਸ ਮੌਕੇ ਜਗਰੂਪ ਸਿੰਘ ਬਲਾਕ ਪ੍ਰਧਾਨ, ਛਿੰਦਰ ਸਿੰਘ ਸਰਪੰਚ ਅਤੇ ਮੰਜੂ ਸੇਤੀਆ ਵੀ ਹਾਜ਼ਰ ਸਨ।