ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਫ਼ਰੀਦਕੋਟ 24 ਦਸਬੰਰ 2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਨ੍ਹਾਂ ਦੇ ਹੱਲ ਲਈ  ਜੋਗੀਆ ਵਾਲੀ ਬਸਤੀ ਫਰੀਦਕੋਟ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ।

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ  ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣ ਲਈ ਸੁਵਿਧਾ ਕੈਂਪ ਲਗਾਇਆ ਗਿਆ ਹੈ। । ਉਨ੍ਹਾਂ ਕਿਹਾ ਕਿ ਅੱਜ ਲਗਾਏ ਸੁਵਿਧਾ ਕੈਂਪ ਵਿੱਚ 22 ਵਿਅਕਤੀਆਂ ਦੀਆਂ ਦਰਖਾਸਤਾਂ ਆਈਆਂ ਸਨ, ਜਿੰਨਾਂ ਨੂੰ ਮੌਕੇ ਤੇ ਹੀ ਹੱਲ ਕਰਕੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ ਅਤੇ ਰਹਿੰਦੀਆਂ ਨੂੰ ਸਮਾਂ ਬੱਧ ਹੱਲ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਜੋਗੀਆ ਵਾਲੀ ਬਸਤੀ ਫਰੀਦਕੋਟ ਅਤੇ ਆਸ ਪਾਸ ਦੇ ਵਸਨੀਕਾਂ ਨੇ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਦੇ ਹੱਲ ਲਈ ਪਹੁੰਚ ਕੀਤੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮੇਂ ਸਮੇਂ ਤੇ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਵਿਚ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਯੋਜਨਾਵਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।

Leave a Reply

Your email address will not be published. Required fields are marked *