ਮੱਖੂ, 30 ਦਸੰਬਰ 2024:
ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਹਾਜ਼ਰੀਨਾਂ ਨਾਲ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸ਼ਾਲ ਸਿੰਘ ਪ੍ਰੋਗਰਾਮ ਅਫ਼ਸਰ ਵੱਲੋਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਸਬੰਧੀ ਜਾਣਕਾਰੀ ਦਿੱਤੀ। ਨੁੱਕੜ ਨਾਟਕ ਦੀ ਟੀਮ ਨੂੰ ਸਰਟੀਫਿਕੇਟ ਅਤੇ ਮੋਮੈਂਨਟੋ ਦੇ ਕੇ ਸਨਮਾਨਿਤ ਕੀਤਾ ਗਿਆ। ਕਲੱਬ ਪ੍ਰਧਾਨ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ, ਨੁੱਕੜ ਨਾਟਕ ਦੀ ਟੀਮ ਅਤੇ ਪਿੰਡ ਦੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤਰਨਜੀਤ ਕੌਰ ਅਤੇ ਬਲਕਾਰ ਸਿੰਘ ਤੋਂ ਇਲਾਵਾ ਕਲੱਬ ਪ੍ਰਧਾਨ ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ ਅਤੇ ਸਿਤਾਰਾ ਸਿੰਘ ਸਰਪੰਚ, ਸੂਰਤ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ, ਜਗੀਰ ਸਿੰਘ, ਹਰਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਇੰਦਰਜੀਤ ਸਿੰਘ ਕਲੱਬ ਮੈਂਬਰ, ਪਿੰਡ ਦੇ ਪੰਚਾਇਤ ਮੈਂਬਰਾਂ ਤੋ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ।