ਮਾਲੇਰਕੋਟਲਾ 13 ਜਨਵਰੀ :
ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਲੀ ਸਮਾਰੋਹ ਮੌਕੇ ਸ਼ਰਧਾਂਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸੀਅਤਾਂ ਪਹੁੰਚ ਰਹੀਆਂ ਹਨ ।
ਉਨ੍ਹਾਂ ਹੋਰ ਦੱਸਿਆ ਕਿ ਇਸ ਸੰਬੰਧੀ ਨਾਮਧਾਰੀ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਧਾਲੂਆਂ ਦੀ ਸਹੂਲਤ ਲਈ ਪੁਖੱਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਅਤੇ ਨਤਮਸਤਕ ਹੋਣ ਦੀ ਉਮੀਦ ਹੈ।
ਉਨ੍ਹਾਂ ਤਿਆਰੀਆਂ ਸੰਬੰਧੀ ਜਾਣਕਾਰੀ ਹਾਸ਼ਲ ਕਰਦਿਆ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆ ਅਤੇ ਕਿਹਾ ਕਿ ਸਮੁੱਚੇ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਨੂੰ ਸਮਾਰਕ ਵਾਲੇ ਸਥਾਨ ਅਤੇ ਇਸ ਦੇ ਆਲੇ ਦੁਆਲੇ ਦੀ ਸਫਾਈ ਨੂੰ ਸਕੀਨੀ ਬਣਾਉਣ ਲਈ ਆਦੇਸ਼ ਦਿੱਤੇ । ਉਨ੍ਹਾਂ ਸਮਾਰਕ ਦੇ ਪ੍ਰਬੰਧਕਾਂ ਨੂੰ ਸਰਧਾਲੂਆਂ ਦੀ ਸੁਰੱਖਿਆ ਅਤੇ ਨਿਰਵਿਘਨ ਆਵਾਜਾਈ ਦੇ ਪੁਖੱਤਾ ਪ੍ਰਬੰਧ ਦਾ ਭਰੋਸਾ ਵੀ ਦਿੱਤਾ । ਉਨ੍ਹਾਂ ਸ਼ਮੂਲੀਅਤ ਕਰਨ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਦੀਪਕ ਕਪੂਰ, ਸ੍ਰੀ ਗੁਰਸੇਵਕ ਸਿੰਘ ਨਾਮਧਾਰੀ, ਸੈਨੇਟਰੀ ਇੰਸਪੈਕਟਰ ਗੁਰਇੰਦਰ ਸਿੰਘ, ਸੈਨੇਟਰੀ ਸੁਪਰਵਾਇਜ਼ਰ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ I