ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ

ਤਰਨ ਤਾਰਨ 15 ਜਨਵਰੀ
ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇ
ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ  ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ( ਨੇੜੇ ਮਾਲ ਮੰਡੀ) ਵਿਖੇ ਚਲਾਇਆ ਜਾ ਰਿਹਾ ਹੈ । ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ,ਦੁਧਾਰੂ ਪਸੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਇਸ ਸਿਖਲਾਈ ਲਈ ਜਿਲਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 17 ਜਨਵਰੀ ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ । ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000/- ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000/- ਰੁਪਏ ਹੈ । ਫੀਸ ਨਕਦ ਲਈ ਜਾਵੇਗੀ । ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਤੇ ਜਨਰਲ 25% ਅਤੇ ਅਨੁਸੂਚਿਤ ਜਾਤੀ 33% ਸਬਸਿਡੀ ਦਿੱਤੀ ਜਾਵੇਗੀ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100/- ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰ. 01852-299095. 9417766062, 9417373648 ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *