ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ।

ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ ਵੱਖ-ਵੱਖ 11 ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2025-26 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ ਕੁੱਲ 2860 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 2405 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਬਲਾਕਾਂ ਵਿੱਚੋਂ 80 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ।

ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 11 ਕੇਂਦਰਾਂ ਵਿੱਚ ਅਮਨ-ਅਮਾਨ ਨਾਲ ਸੰਪਨ ਹੋਈ ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਲਟੀਪਰਪਜ (ਲੜਕੇ) ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਭਾਰਤ ਨਗਰ ਚੌਂਕ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੱਖੋਵਾਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਲਵਾਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਗਰਾਓਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਿੱਧਵਾਂ ਬੇਟ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੇਹਲੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਛੀਵਾੜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੋਰਾਹਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰਾਏਕੋਟ ਸ਼ਾਮਲ ਸਨ।

Leave a Reply

Your email address will not be published. Required fields are marked *