ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

ਤਰਨ ਤਾਰਨ 21 ਜਨਵਰੀ

ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ ਮੌਜੂਦਾ ਹਾੜ੍ਹੀ ਦੀਆਂ ਫਸਲਾਂ ਅਤੇ ਸਿਆਲਾਂ ਵਾਲੀਆਂ ਸਬਜ਼ੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।

 ਡਾ. ਪਰਵਿੰਦਰ ਸਿੰਘ, ਇੰਚਾਰਜ ਨੇ ਪੀਏਯੂ ਦੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਇਹਨਾਂ ਦਾ ਪ੍ਰਸਾਰ ਕਰਨ ਵਿੱਚ ਪੀ ਐਨ ਕੇ ਐਸ ਮੈਂਬਰਾਂ ਨੂੰ ਪ੍ਰੇਰਿਤ ਕੀਤਾ । ਉਨ੍ਹਾਂ ਨੇ ਗਰਮੀਆਂ ਦੀਆਂ ਸਬਜ਼ੀਆਂ ਦੀ ਘਰੇਲੂ ਅਤੇ ਵਪਾਰਕ ਪੱਧਰ ਤੇ ਕਾਸ਼ਤ ਕਰਨ ਬਾਰੇ ਨੁਕਤੇ ਸਾਂਝੇ ਕੀਤੇ । ਡਾ. ਪਰਮਿੰਦਰ ਕੌਰ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ।

ਡਾ. ਸਵਰੀਤ ਖਹਿਰਾ ਨੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਸਰਦ ਰੁੱਤ ਵਿੱਚ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਦੱਸਿਆ । ਡਾ: ਪਰਮਿੰਦਰ ਸਿੰਘ ਸੰਧੂ ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਨਦੀਨ ਪ੍ਰਬੰਧ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਕਰਨ ਤੇ ਜ਼ੋਰ ਦਿੱਤਾ । ਇਸ ਦੌਰਾਨ ਸ. ਹਰਪ੍ਰੀਤ ਸਿੰਘ, ਸ ਅਮਨਜੋਤ ਸਿੰਘ, ਸ. ਜਰਮਨਜੀਤ ਸਿੰਘ, ਸ. ਕਰਮਜੀਤ ਸਿੰਘ ਆਦਿ ਕਿਸਾਨਾਂ ਨੇ ਖੇਤੀ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਗਿਆਨੀਆਂ ਨੂੰ ਜਾਣੂ ਕਰਵਾਇਆ ।

Leave a Reply

Your email address will not be published. Required fields are marked *