ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬੈਠ ਮਿਲਣਗੀਆਂ ਸਰਕਾਰੀ ਸਹੂਲਤਾਂ

ਫਾਜ਼ਿਲਕਾ 4 ਫਰਵਰੀ
ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਅਧਿਕਾਰੀ ਖੁਦ ਪਿੰਡ ਵਿਚ ਜਾਉਣਗੇ ਤੇ ਲੋਕਾਂ ਦੇ ਮਸਲੇ ਹਲ ਕਰਨਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਅਨੇਕਾਂ ਸੇਵਾਵਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ|

ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਲੋਕਾਂ ਤੱਕ ਸੁਖਾਵੇਂ ਮਾਹੌਲ  ਅਤੇ ਸਮਾਂਬਧ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਮੁਹਈਆ ਕਰਵਾਉਣ ਦੀ  ਦਿੱਤੀ ਗਈ ਵਚਨਬੱਤਾ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ  ਕਈ ਸੇਵਾਵਾਂ ਦੇ ਸਰਟੀਫਿਕੇਟ ਮੌਕੇ ਤੇ ਹੀ ਬਣਾਏ  ਜਾਣਗੇ|
ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਹਾਸਿਲ ਕੀਤਾ ਜਾਵੇ ਤੇ ਸਰਕਾਰ ਦੇ ਇਸ ਉਪਰਾਲੇ ਦਾ ਫਾਇਦਾ ਚੁੱਕਿਆ ਜਾਵੇ

Leave a Reply

Your email address will not be published. Required fields are marked *