ਵਿਧਾਇਕ ਸਿੱਧੂ ਵੱਲੋਂ ਪੀ.ਐਸ.ਪੀ.ਐਸ.ਐਲ. ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 04 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ। ਆਗਾਮੀ ਗਰਮੀ ਦੇ ਮੌਸਮ ਦੌਰਾਨ ਬਿਜਲੀ ਸਬੰਧੀ ਸੰਭਾਵੀ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ‘ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਪੱਸ਼ਟ ਕੀਤਾ ਗਿਆ, ”ਮੈਂ ਆਪਣੇ ਆਤਮ ਨਗਰ ਪਰਿਵਾਰ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹਾਂ”। ਉਨ੍ਹਾਂ ਪੀ.ਐਸ.ਪੀ.ਸੀ.ਐਲ.  ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਉਣ ਵਾਲੇ ਗਰਮੀਆਂ ਦੇ ਮੌਸਮ ਤੋਂ ਪਹਿਲਾਂ ਸੁਚਾਰੂ ਪਾਵਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਗਾਉਂ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਵਿਧਾਇਕ ਸਿੱਧੂ ਦੇ ਧਿਆਨ ਵਿੱਚ ਆਇਆ ਹੈ ਹਲਕਾ ਆਤਮ ਨਗਰ ਵਿੱਚ ਕਈ ਥਾਵਾਂ ‘ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ‘ਤੇ ਸਥਾਪਤ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਦੀ ਰਹੇ।

ਇਸ ਤੋਂ ਇਲਾਵਾ ਉਨ੍ਹਾਂ ਲੋੜੀਂਦੇ ਨਵੇਂ ਟ੍ਰਾਂਸਫਾਰਮਰ ਸਥਾਪਤ ਕਰਨ ਲਈ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *