ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ : ਦਹੀਯਾ

ਤਲਵੰਡੀ ਭਾਈ/ਫਿਰੋਜ਼ਪੁਰ, 6 ਫਰਵਰੀ 2024:

            ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਾਰਡ ਨੰਬਰ 5,6,7,8 ਵਿੱਚ ਕੈਂਪ ਲਗਾਇਆ ਗਿਆ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਅਤੇ ਐਸ.ਡੀ.ਐਮ. ਜਸਪਾਲ ਸਿੰਘ ਬਰਾੜ ਵਲੋਂ ਤਲਵੰਡੀ ਭਾਈ ਵਿਖੇ ਲਗਾਏ ਗਏ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

            ਇਸ ਦੌਰਾਨ ਵਿਧਾਇਕ ਸ੍ਰੀ ਦਹੀਯਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਏ ਜਾਣ ਵਾਲੇ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਸਕਣ ਅਤੇ ਕੋਈ ਵੀ ਯੋਗ ਲਾਭਪਾਤਰੀ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ।

            ਇਸ ਮੌਕੇ ਐਸ.ਡੀ.ਐਮ. ਸ. ਜਸਪਾਲ ਸਿੰਘ ਬਰਾੜ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਤੇ ਸੇਵਾਵਾਂ ਦਾ ਲਾਭ ਦੇਣ ਦੇ ਉਦੇਸ਼ ਨਾਲ ਵੱਖ-ਵੱਖ ਵਿਭਾਗਾਂ ਦੀਆਂ 44 ਤਰ੍ਹਾਂ ਦੀਆਂ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *