ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ

ਫਾਜ਼ਿਲਕਾ 8 ਜਨਵਰੀ 2024

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼, ਸਾਫ ਸਫਾਈ ਅਤੇ ਹੋਰ ਜ਼ਰੂਰੀ ਸੁਵਿਧਾਵਾਂ ‘ਤੇ ਖ਼ਰਚ ਕੀਤੀ ਜਾਵੇ ਤਾਂ ਜੋ ਸਾਡੇ ਸਰਹੱਦੀ ਜ਼ਿਲ੍ਹੇ ਦਾ ਕੋਈ ਵੀ ਪਿੰਡ ਕਿਸੇ ਸਹੂਲਤ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਦੇ ਕੰਮਾਂ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰਾ ਲਕਸ਼ ਸਾਰੇ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੀਣ ਵਾਲਾ ਪਾਣੀ , ਸੀਵਰੇਜ਼ ਅਤੇ ਪੱਕੀਆਂ ਨਾਲੀਆਂ ਆਦਿ ਦੇ ਪ੍ਰਬੰਧ ਕਰਨਾ ਹੈ।
ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਵਿਚ ਲਗਾਤਾਰ ਵਿਕਾਸ ਦੇ ਫ਼ੰਡ ਆ ਰਹੇ ਹਨ, ਜਿਸ ਨਾਲ ਪੇਂਡੂ ਇਲਾਕਿਆਂ ਵਿਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਆ ਰਹੀਆਂ ਹਨ। ਪੰਚਾਇਤਾਂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡਾਂ ਦੇ ਚੌਹਤਰਫਾ ਵਿਕਾਸ ਵਿਚ ਮਦਦ ਮਿਲੇਗੀ ਅਤੇ ਕਈ ਤਰ੍ਹਾਂ ਦੇ ਕੰਮ ਕਰਵਾਏ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਸਮੂਹ ਹਾਜ਼ਰ ਪੰਚਾਇਤਾਂ ਨੂੰ  ਹਦਾਇਤ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦਾ ਵਿਕਾਸ ਕਰਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨੋਜ ਸੁਰੇਨ ਧਰਮਵੀਰ ਗੋਦਾਰਾ ਜੀ ਰੋਸ਼ਨ ਲਾਲ, ਵਿਜੇ ਪਾਲ ਮੈਬਰ, ਬਿਸ਼ਨਾ ਰਾਮ ਮੈਬਰ, ਜੈ ਸਿੰਘ ਜਾਖੜ, ਗੁਰਲਾਲ ਸਿੰਘ, ਰਣਵੀਰ ਮੈਂਬਰ, ਪਾਲੀ ਰਾਮ ਮੈਬਰ, ਬਲਜੀਤ ਬਰਾੜ, ਗੁਗਰ ਸਿੰਘ ਜਾਖੜ, ਸੁਮੀਰ ਜਾਖੜ, ਜਗਜੀਤ ਸਿੰਘ, ਸਮੂਹ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *