8 ਫਰਵਰੀ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ ਵਿਖੇ ਲੱਗੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ 6 ਫਰਵਰੀ 2024–

ਪੰਜਾਬ ਸਰਕਾਰ ਵੱਲੋਂ ਘਰਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰਜਿਲ੍ਹਾ ਰੋਜ਼ਗਾਰ ਉਤਪੱਤੀਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ 08 ਫਰਵਰੀ, 2024 ਦਿਨ ਵੀਰਵਾਰ ਨੂੰ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਫਾਰ ਗਰਲਜ ਆਊਟਸਾਈਡ ਬੇਰੀ ਗੇਟਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਨਰਾਇਣ ਈਟੈਕਨੋ ਸਕੂਲਬਲੂ ਵੈਲੀਸਤਿਆ ਭਾਰਤੀ ਸਕੂਲ (ਭਾਰਤੀ ਫਾਊਡੇਸ਼ਨ),ਥਿੰਕ ਜਰਮਨੀ ਇਸਟੀਟਿਊਟਆਈ.ਬੀ.ਟੀ ਇਸਟੀਟਿਊਟ ਅੰਮ੍ਰਿਤਸਰ ਦੀਆਂ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਪਲੇਸਮੈਂਟ ਕੈਂਪ ਵਿਚ ਗੈਰਜੂਏੇਟ/ਬੀ.ਐੱਡਅਤੇ ਪੋਸਟ ਗ੍ਰੈਜੂਏਟ,ਸਿਰਫ ਲੜਕੀਆਂ ਭਾਗ ਲੈ ਸਕਦੀਆਂ ਹਨ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *