ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ

ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ (Manish Sisodia) ਨੂੰ ਵੱਡੀ ਰਾਹਤ ਮਿਲੀ ਹੈ,ਮਨੀਸ਼ ਸਿਸੋਦੀਆ ਹੁਣ ਹਫ਼ਤੇ ਵਿਚ ਇਕ ਵਾਰ ਅਪਣੀ ਬੀਮਾਰ ਪਤਨੀ ਨੂੰ ਮਿਲ ਸਕਣਗੇ,ਇਸ ਦੌਰਾਨ ਡਾਕਟਰ ਵੀ ਮਨੀਸ਼ ਸਿਸੋਦੀਆ ਨੂੰ ਮਿਲ ਸਕਣਗੇ,ਇਹ ਵਿਵਸਥਾ ਅਗਲੇ ਹੁਕਮਾਂ ਤਕ ਲਾਗੂ ਰਹੇਗੀ,ਇਹ ਇਜਾਜ਼ਤ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਮਿਲੀ ਹੈ, ਅਦਾਲਤ ਮਨੀਸ਼ ਸਿਸੋਦੀਆ (Manish Sisodia) ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗੀ,ਦੂਜੇ ਪਾਸੇ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ‘ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ‘ਤੇ ਜਲਦ ਸੁਣਵਾਈ ਕਰਨ ਲਈ ਤਿਆਰ ਹੈ,’ਆਮ ਆਦਮੀ ਪਾਰਟੀ (ਆਪ)’ ਆਗੂ ਵਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ ‘ਚ ਹਨ,ਅਜਿਹੀ ਸਥਿਤੀ ਵਿਚ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (Chief Justice D.Y. Chandrachud) ਨੇ ਭਰੋਸਾ ਦਿਤਾ ਕਿ ਉਹ ਜਲਦੀ ਹੀ ਸੁਣਵਾਈ ਕਰਨਗੇ,ਦਰਅਸਲ, ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿਤੀ ਸੀ,ਇਸ ਤੋਂ ਬਾਅਦ ਸਿਸੋਦੀਆ ਨੇ ਇਸ ‘ਤੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ ਪਰ 14 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਸਮੀਖਿਆ ਪਟੀਸ਼ਨ ਨੂੰ ਵੀ ਰੱਦ ਕਰ ਦਿਤਾ ਸੀ,ਸੁਪਰੀਮ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ ‘ਚ ਕੋਈ ਮੈਰਿਟ ਨਹੀਂ ਪਾਈ ਗਈ ਹੈ।

Leave a Reply

Your email address will not be published. Required fields are marked *