ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ

ਅੰਮ੍ਰਿਤਸਰ , 15 ਅਪ੍ਰੈਲ:

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਹਲਕਾ ਜੰਡਿਆਲਾ ਦੇ 8 ਸਕੂਲਾਂ ‘ਚ 3.12 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚ 20 ਹਜ਼ਾਰ ਸਕੂਲ ‘ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖੇ ਗਏ। ਸਿੱਖਿਆ ਵਿੱਚ ਵੱਡਾ ਬਦਲਾਅ ਲਿਆਉਂਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵੱਖ ਵੱਖ ਕਿੱਤਿਆਂ ਨਾਲ ਸਬੰਧਤ ਸਿੱਖਿਆ ਦਿੱਤੀ ਜਾ ਸਕੇ।

ਸ: ਈ.ਟੀ.ਓ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਟਰੀ ਸਕੂਲ ਤਲਵੰਡੀ ਡੋਗਰਾਂ ਵਿਖੇ 54.26 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰ,ਸਕੂਲ ਦੀ ਰਿਪੇਅਰ, ਸਰਕਾਰੀ ਹਾਈ ਸਕੂਲ ਤਲਵੰਡੀ ਡੋਗਰਾਂ ਵਿਖੇ 27.68 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ, ਆਰਟ ਐਡ ਕਰਾਫਟ ਰੂਮ,ਲਾਇਬਰੇਰੀ  ਦਾ ਕਮਰਾ ਅਤੇ ਸਕੂਲ ਦੀ ਰਿਪੇਅਰ, ਸਰਕਾਰੀ ਐਲੀਮੈਟਰੀ ਸਕੂਲ ਮਲਕਪੁਰ ਵਿਖੇ 23.85 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ, ਸਪੋਰਟਸ ਟਰੈਕ, ਸਕੂਲ ਦੀ ਚਾਰੀਦੀਵਾਰੀ, ਆਂਗਨਵਾੜੀ ਕਮਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਜੋਹਲ ਵਿਖੇ 81.80 ਲੱਖ ਰੁਪਏ ਦੀ ਲਾਗਤ ਨਾਲ ਨਵੇ ਕਲਾਸ ਰੂਮ,ਨਵੀ ਲੈਬੋਰਟਰੀ ਅਤੇ ਸਕੂਲ ਦੀ ਰਿਪੇਅਰ, ਸਰਕਾਰੀ ਹਾਈ ਸਕੂਲ ਰਸੂਲਪੁਰ ਕਲਾਂ ਵਿਖੇ 34.81 ਲੱਖ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ, ਲਾਇਬਰੇਰੀ ਦਾ ਕਮਰਾ, ਸਾਇੰਸ ਲੈਬੋਰਟਰੀ, ਚਾਰਦੀਵਾਰੀ ਅਤੇ ਸਾਫ ਪੀਣ ਵਾਲਾ ਪਾਣੀ, ਸਰਕਾਰੀ ਐਲੀਮੈਟਰੀ ਸਕੂਲ ਰਸੂਲਪੁਰ ਕਲਾਂ ਵਿਖੇ 51.85 ਦੀ ਲਾਗਤ ਨਾਲ ਇਕ ਨਵਾਂ ਕਲਾਸ ਰੂਮ ਅਤੇ ਸਕੂਲ ਦੀ ਰਿਪੇਅਰ, ਸਰਕਾਰੀ ਪ੍ਰਾਈਮਰੀ ਸਕੂਲ ਕਲਹੇਰਾ ਵਿਖੇ 11.03 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸ ਰੂਮ, ਸਕੂਲ ਬਿਲਡਿੰਗ ਦੀ ਰਿਪੇਅਰ ਨਵੇ ਟਾਇਲਟ ਅਤੇ ਸਰਕਾਰੀ ਮਿਡਲ ਸਕੂਲ ਗਦਲੀ ਵਿਖੇ 27.42 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਕੂਲ ਦੀ ਮੇਜਰ ਰਿਪੇਅਰ  ਆਦਿ ਵਿਕਾਸ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ‘ਚ ਸਿੱਖਿਆ ਦੇ ਖੇਤਰ ਵਿੱਚ ਇਸੇ ਤਰ੍ਹਾਂ ਜੰਗੀ ਪੱਧਰ ‘ਤੇ ਵਿਕਾਸ ਕਾਰਜ ਜਾਰੀ ਰਹਿਣਗੇ।

                ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ।

          ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ  ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।

ਇਸ ਮੌਕੇ ਸਾਰੇ ਸਕੂਲਾ ਦੇ ਮੁੱਖੀ ਸ਼੍ਰੀਮਤੀ ਨਵਨੀਤ ਕੌਰ, ਸ਼੍ਰੀਮਤੀ ਅਰਵਿੰਦ ਕੌਰ, ਸ: ਮਨਿੰਦਰ ਸਿੰਘ, ਸ: ਕਮਲਜੀਤ ਸਿੰਘ, ਸ਼੍ਰੀ ਮਤੀ ਪਲਵਿੰਦਰ ਕੌਰ, ਸ਼੍ਰੀਮਤੀ ਰਮਿੰਦਰ ਕੌਰ, ਮੈਡਮ ਸੁਚੇਤਾ,  ਮੈਡਮ ਸੁਰਿੰਦਰ ਕੌਰ,ਕੋਅਰਡੀਨੇਟਰ ਸ: ਜੁਗਰਾਜ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *