ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ

ਮਲੋਟ 22 ਅਪ੍ਰੈਲ
ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਸ.ਜਸ਼ਨ ਸਿੰਘ ਬਰਾੜ , ਚੇਅਰਮੈਨ ਮਾਰਕੀਟ ਕਮੇਟੀ ਤੇ ਸ. ਜਗਦੇਵ ਸਿੰਘ ਬਾਮ, ਚੇਅਰਮੈਨ ਸਹਿਕਾਰਤਾ ਬੈਂਕ, ਪੰਜਾਬ ਅਤੇ ਸਿੱਖਿਆ ਕੋਆਰਡੀਨੇਟਰ ਸ੍ਰੀ ਰਮੇਸ਼ ਅਰਨੀਵਾਲਾ ਵੀ ਹਾਜ਼ਰ ਸਨ ।
ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ, ਸਰਕਾਰੀ ਹਾਈ ਸਕੂਲ ਘੱਗਾ, ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਹਲਕਾ ਮਲੋਟ ਵਿਖੇ ਵੱਖ—ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ—ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਵਿਖੇ ਕੁਲ 12 ਲੱਖ ਰੁਪਏ, ਸਰਕਾਰੀ ਹਾਈ ਸਕੂਲ ਮੱਲਵਾਲਾ ਵਿਖੇ ਕੁੱਲ 14 ਲੱਖ ਰੁਪਏ ਦੇ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ ਵਿਖੇ ਕੁੱਲ 6.26 ਲੱਖ ਰੁਪਏ ਦੇ, ਸਰਕਾਰੀ ਹਾਈ ਸਕੂਲ ਘੱਗਾ ਵਿਖੇ ਕੁੱਲ 15 ਲੱਖ ਰੁਪਏ ਦੇ, ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ ਕੁੱਲ 9 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਰਫਤਾਰ ਪਕੜ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ੀ ਨਾਲ ਸਕੂਲਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੁਧਾਰ ਪੰਜਾਬ ਸਰਕਾਰ ਪਹਿਲ ਦੇ ਅਧਾਰ ਤੇ ਕਰ ਰਹੀ ਹੈ। ਸਿੱਖਿਆ ਸਾਰੇ ਵਰਗ, ਧਰਮਾਂ ਅਤੇ ਜਾਤੀ ਦੇ ਲੋਕਾਂ ਲਈ ਅਤਿ ਮਹੱਤਵਪੂਰਨ ਹੈ ਇਸ ਨਾਲ ਹੀ ਨਵੇਂ ਅਤੇ ਸਾਰਥਕ ਸਮਾਜ ਦੀ ਸਿਰਜਣਾ ਹੋ ਸਕਦੀ ਹੈ।

Leave a Reply

Your email address will not be published. Required fields are marked *