ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ

ਮਲੋਟ, 28 ਅਪ੍ਰੈਲ

ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਵਿੱਦਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਡਾ. ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵੱਲੋਂ ਸਨਮਾਨਿਤ ਕੀਤਾ ਗਿਆ।

ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ- ਬਠਿੰਡਾ ਰੋਡ ਸਥਿਤ ਚੌਕ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੰਦਿਆਂ 2.24 ਲੱਖ ਰੁਪਏ ਨਾਲ ਬਣਾਏ ਗਏ ਬੁੱਤ ਨੂੰ ਵੀ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਬੁੱਤ ਰਾਹੀਂ ਸ਼ਹਿਰ ’ਚ ਆਉਣ ਜਾਣ ਵਾਲਿਆਂ ਨੂੰ ਲੜਕੀਆਂ ਦੀ ਪੜਾਈ ਸਬੰਧੀ ਚੰਗੀ ਸੇਧ ਮਿਲੇਗੀ।

ਡਾ. ਬਲਜੀਤ ਕੌਰ ਨੇ ਸਰਕਾਰੀ ਸਕੂਲਾਂ ਦੀਆਂ ਗਿਆਰਵੀਂ ਜਮਾਤ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਇਹ ਲੜਕੀਆਂ ਨੂੰ ਸਕੂਲ ਵਿਖੇ ਪੜ੍ਹਨ ਆਉਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣੇ ਨਾ ਕਰਨਾ ਪਵੇ। ਗਿਆਰਵੀਂ ਜਮਾਤ ਦੀਆਂ 81 ਲੜਕੀਆਂ ਅਤੇ 11 ਖਿਡਾਰਨਾਂ ਨੂੰ ਵੀ ਸਕੂਲ ਆਉਣ ਜਾਣ ਵਿੱਚ ਆਉਂਦੀ ਔਕੜ ਨੂੰ ਦੂਰ ਕਰਨ ਲਈ ਸਾਈਕਲਾਂ ਵੰਡੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੜਕੀਆਂ ਨੂੰ ਖੇਡਾਂ ਪ੍ਰਤੀ ਜੋੜਨ ਲਈ 200 ਲੜਕੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਅਤੇ ਬੱਚਿਆਂ ਨੂੰ ਸਕੂਲ ਬੈਗ ਵੀ ਦਿੱਤੇ ਗਏ।

ਇਸ ਮੌਕੇ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੀ ਸੋਚ ਨੂੰ ਬਦਲਣਾ ਚਾਹੀਦਾ ਹੈ ਅਤੇ ਆਪਣੀਆਂ ਬੇਟੀਆਂ ਨੂੰ ਪੁੱਤਰਾਂ ਬਰਾਬਰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਹਰ ਖੇਤਰ ਵਿੱਚ ਤਰੱਕੀਆਂ ਕਰਕੇ ਮਾਪਿਆਂ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਜ ਨੂੰ ਅਜਿਹੇ ਮਾਪਿਆਂ ਤੋਂ ਸੇਧ ਲੈਣੀ ਚਾਹੀਦੀ ਹੈ ਜੋ ਆਪਣੀਆਂ ਧੀਆਂ ਨੂੰ ਅੱਗੇ ਵਧਣ ਲਈ ਹਰ ਪ੍ਰਕਾਰ ਦੀ ਸਹਾਇਤਾ ਕਰ ਰਹੇ ਹਨ ਅਤੇ ਧੀਆਂ ਵੀ ਸਮਾਜ ਵਿੱਚ ਰਹਿ ਕੇ ਘੁੱਟਣ ਮਹਿਸੂਸ ਨਹੀਂ ਕਰ ਰਹੀਆਂ।

          ਇਸ ਮੌਕੇ ਸ. ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਸ.ਜਸਨ ਬਰਾੜ ਚੇਅਰਮੈਨ, ਸ.ਮਨਜਿੰਦਰ ਸਿੰਘ ਉੜਾਂਗ, ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫਸਰ, ਡਾ. ਸ਼ਿਵਾਨੀ ਨਾਗਪਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪੰਕਜ ਕੁਮਾਰ ਸੀਡੀਪੀਓ, ਸਤਿਗੁਰ ਦੇਵ ਪੱਪੀ, ਗਗਨਦੀਪ ਸਿੰਘ ਔਲਖ, ਪਰਮਜੀਤ ਸਿੰਘ ਗਿੱਲ ਦਫਤਰ ਇੰਚਾਰਜ, ਰਮੇਸ਼ ਅਰਨੀਵਾਲਾ, ਅਰਸ਼ ਭੂਲਰ, ਯਾਦਵਿੰਦਰ ਸਿੰਘ ਸੋਹਨਾ, ਲਵ ਬੱਤਰਾ, ਕਰਮਜੀਤ ਸ਼ਰਮਾ, ਸਤਪਾਲ ਗਿੱਰਧਰ, ਨਵਦੀਪ ਔਲਖ, ਜੋਨੀ ਗਰਗ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Leave a Reply

Your email address will not be published. Required fields are marked *