ਮੋਗਾ, 28 ਅਪ੍ਰੈਲ
4 ਮਈ 2025 ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ. ਉਹਨਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਦੀ ਚੋਣ , ਸੈਂਟਰਾਂ ਵਿਖ਼ੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨੀਟ ਦੀ ਪ੍ਰੀਖਿਆ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਹੈਲਪਲਾਈਨ ਨੰਬਰ 98554-35486 ਤੇ 89687-00539 ਵੀ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ .
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਮੋਗਾ ਸ਼੍ਰੀ ਹਿਤੇਸ਼ ਵੀਰ ਗੁਪਤਾ, ਰਜੇਸ਼ ਗਰਗ ਸਿਟੀ ਕੋਆਰਡੀਨੇਟਰ ਨੀਟ ਪ੍ਰੀਖਿਆ, ਸੋਹਣ ਸਿੰਘ ਇੰਸਪੈਕਟਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਅਸ਼ੀਸ਼ ਕੁਮਾਰ ਆਦਿ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ 4 ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

