ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ (   ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜ ਜਿਵੇਂ ਨਵੇਂ ਕਮਰਿਆਂ ਦੀ ਉਸਾਰੀ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ।

ਉਨ੍ਹਾਂ ਅੱਜ ਪਿੰਡ ਮੰਜਿਆਂਵਾਲੀ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਵਿਖੇ 18 ਲੱਖ 27 ਹਜ਼ਾਰ ਰੁਪਏ , ਪਿੰਡ ਤੇਜਾ ਕਲਾਂ ਦੇ ਬਾਬਾ ਬੁੱਢਾ ਸਰਕਾਰੀ ਹਾਈ ਸਕੂਲ ਵਿਖੇ 9 ਲੱਖ ਰੁਪਏ ਅਤੇ ਪਿੰਡ ਮੁਰੀਦਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਕ ਲੱਖ 96 ਹਜ਼ਾਰ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ ਰੂਮ, ਚੰਗੇ ਪਖਾਨੇ, ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ੍ਹ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਨਾਲ ਮਨ ਨੂੰ ਬਹੁਤ ਸਕੂਨ ਮਿਲਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ, ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ।

ਇਸ ਮੌਕੇ ਮੈਡਮ ਅਮਨਦੀਪ ਕੌਰ, ਮੈਡਮ ਨਿਸ਼ਾ, ਮੈਡਮ ਹਰਪ੍ਰੀਤ ਕੌਰ, ਮਾਸਟਰ ਹਰਦੇਵ ਸਿੰਘ, ਵਿਕਰਮ ਸਿੰਘ, ਮੈਡਮ ਸੁਖਪ੍ਰੀਤ ਕੌਰ, ਮੈਡਮ ਸ਼ੁਭਕਰਨ ਕੌਰ, ਮੈਡਮ ਪਵਨਦੀਪ ਕੌਰ, ਸਰਪੰਚ ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ ਮੰਜਿਆਂ ਵਾਲੀ, ਮਨਤਾਰ ਸਿੰਘ, ਏਐਸਆਈ ਰਾਮ ਸਿੰਘ, ਸਰਪੰਚ ਅੰਮ੍ਰਿਤਪਾਲ ਕੌਰ, ਸਰਪੰਚ ਧਰਮਵੀਰ ਸਿੰਘ ਤੇਜਾ ਕਲਾਂ, ਪ੍ਰਿੰਸੀਪਲ ਹਰਭਜਨ ਲਾਲ ਤੇਜਾ ਕਲਾਂ, ਪ੍ਰਿੰਸੀਪਲ ਪ੍ਰਦੀਪ ਕੁਮਾਰ ਮੁਰੀਦ ਕੇ , ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ , ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *