Tuesday, March 10
Shadow

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ

ਬਾਘਾਪੁਰਾਣਾ 26 ਮਈ,

 

ਸੂਬੇ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਰਤੋੜ ਯਤਨ ਜਾਰੀ ਹਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੁਣ ਨਸ਼ਾ ਤਸਕਰ ਪੰਜਾਬ ਛੱਡ ਰਹੇ ਹਨ ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਨਾਲ ਪਿੰਡਾਂ ਦੇ ਪਹਿਰੇਦਾਰ ਵਜੋਂ ਇਹ ਡਿਫੈਂਸ ਕਮੇਟੀਆਂ ਕੰਮ ਕਰ ਰਹੀਆਂ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸ੍ਰਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਪਿੰਡ ਛੋਟਾ ਘਰਵੱਡਾ ਘਰ ਤੇ ਹਰੀਏਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕੀਤਾ

ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁਟ ਹੋ ਕੇ ਲੜਨ ਲਈ ਪ੍ਰੇਰਿਆ ਉਹਨਾਂ ਕਿਹਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕਾਰਜਸ਼ੀਲ ਹਾਂ ਅਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਖੁੱਲ ਦਿਲੀ ਦੇ ਨਾਲ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਉਹਨਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਦੇ ਨਾਲ ਹੀ ਅਜਿਹੀ ਮੁਹਿੰਮ ਸਫਲਤਾ ਦਾ ਜਾਮਾ ਪਹਿਨ ਸਕਦੀ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਲੋਕ ਅਜਿਹੀਆਂ ਕਾਲੀਆਂ ਭੇਡਾਂ ਬਾਰੇ ਜਾਣਕਾਰੀ ਦੇਣ ਜਿਹੜੀਆਂ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਜੁੜੀਆਂ ਹੋਈਆਂ ਹਨ ਉਨ੍ਹਾਂ ਨੇ ਨਾਗਰਿਕਾਂ ਨੂੰ ਕਿਹਾ ਕਿ ਨਿਰੰਤਰ ਅਤੇ ਸਹੀ ਫੀਡਬੈਕ ਨਾਲ ਇਸ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਦੀ ਲੋੜ ਹੈ

ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੀ ਸੁਚੱਜੀ ਸੋਚ ਸਦਕਾ ਅੱਜ ਅਜਿਹੀਆਂ ਮੁਹਿੰਮਾਂ ਪੰਜਾਬ ਵਿੱਚ ਚੱਲ ਰਹੀਆਂ ਹਨ ਨਹੀਂ ਤਾ ਪਹਿਲਾਂ ਕਦੇ ਵੀ ਕਿਸੇ ਸਰਕਾਰ ਨੇ ਨਸ਼ਿਆਂ ਵਿਰੁੱਧ ਆਵਾਜ ਬੁਲੰਦ ਨਹੀਂ ਕੀਤੀ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਚੰਗੇ ਜੀਵਨ ਨਾਲ ਜੋੜਿਆ ਜਾ ਰਿਹਾ ਹੈ ਨਸ਼ਾ ਛੁਡਾਊ ਕੇਂਦਰਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਪੰਜਾਬ ਸਰਕਾਰ ਯਤਨ ਕਰ ਰਹੀ ਹੈ ਤਾਂ ਕਿ ਨਸ਼ਾ ਛੱਡਣ ਵਾਲੇ ਕਿਸੇ ਵੀ ਨੌਜਵਾਨ ਨੂੰ ਨਿਰਾਸ਼ਾ ਦਾ ਸਾਹਮਣ ਨਾ ਕਰਨਾ ਪਵੇ

ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਨਸ਼ਾ ਤਸਕਰ ਜਾਂ ਨਸ਼ਿਆਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਆਪਣੇ ਨੇੜੇ ਦੇ ਪੁਲਿਸ ਸਟੇਸ਼ਨ ਤੇ ਇਸਦੀ ਜਾਣਕਾਰੀ ਸਾਂਝੀ ਕਰਨ ਉਹਨਾਂ ਦਾ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ

Leave a Reply

Your email address will not be published. Required fields are marked *