ਅਬੋਹਰ 8 ਫਰਵਰੀ
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਪਤਰੇਵਾਲਾ, ਨਿਹਾਲ ਖੇੜਾ ਅਤੇ ਚੂੜੀਵਾਲਾ ਧੰਨਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ।
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਨਿਹਾਲ ਖੇੜਾ ਅਤੇ ਪੱਤਰੇਵਾਲਾ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ ਕਿ ਇਹ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਕੀਮ ਤਹਿਤ ਅਧਿਕਾਰੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਪਿੰਡ ਪਿੰਡ ਪਹੁੰਚ ਕਰ ਰਹੇ ਹਨ।
ਉਹਨਾਂ ਨੇ ਆਖਿਆ ਕਿ ਇਸ ਸਕੀਮ ਤਹਿਤ ਸਰਕਾਰ ਚੱਲ ਕੇ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇਹਨਾਂ ਦਾ ਲਾਭ ਲੈਣ।