ਫਾਜ਼ਿਲਕਾ 6 ਜੂਨ
ਪਿੰਡ ਕਮਾਲ ਵਾਲਾ ਵਿੱਚ ਅੱਜ ਇੱਕ ਰੋਜ਼ਾ ਹਾਈਪਰਟੈਨਸ਼ਨ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਦਾ ਉਦੇਸ਼ ਪਿੰਡ ਵਾਸੀਆਂ ਵਿੱਚ ਸਿਹਤ ਜਾਗਰੂਕਤਾ ਵਧਾਉਣਾ ਸੀ। ਇਹ ਕੈਂਪ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਸੀ, ਜਿਸ ਵਿੱਚ ਪਿੰਡ ਦੇ ਬਹੁਤ ਸਾਰੇ ਲੋਕਾਂ ਨੇ ਹਿੱਸਾ ਲਿਆ।
ਕੈਂਪ ਵਿੱਚ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀਆਂ ਦੀ ਇੱਕ ਟੀਮ ਨੇ ਪਿੰਡ ਵਾਸੀਆਂ ਨੂੰ ਬਲੱਡ ਪ੍ਰੈਸ਼ਰ ਚੈੱਕਅੱਪ, ਸ਼ੂਗਰ ਟੈਸਟ ਅਤੇ ਸਿਹਤ ਸਲਾਹ-ਮਸ਼ਵਰੇ ਦੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ। ਕੈਂਪ ਵਿੱਚ ਹਾਈਪਰਟੈਨਸ਼ਨ ਦੇ ਕਾਰਨਾਂ, ਲੱਛਣਾਂ, ਰੋਕਥਾਮ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ।
ਸੀਐਚਓ ਚੇਤਨ ਕੁਮਾਰ ਨੇ ਕਿਹਾ ਕਿ ਅੱਜ ਦੀ ਜੀਵਨ ਸ਼ੈਲੀ ਵਿੱਚ ਹਾਈਪਰਟੈਨਸ਼ਨ ਇੱਕ ਆਮ ਪਰ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ, ਜਿਸ ਨੂੰ ਜੇਕਰ ਸਮੇਂ ਸਿਰ ਕਾਬੂ ਨਾ ਕੀਤਾ ਜਾਵੇ ਤਾਂ ਇਹ ਦਿਲ ਦੀ ਬਿਮਾਰੀ, ਸਟ੍ਰੋਕ ਅਤੇ ਗੁਰਦੇ ਫੇਲ੍ਹ ਹੋਣ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
ਪਿੰਡ ਦੇ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਿਹਤ ਕੈਂਪਾਂ ਰਾਹੀਂ ਉਨ੍ਹਾਂ ਨੂੰ ਸਮੇਂ ਸਿਰ ਆਪਣੀ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਬਿਮਾਰੀ ਤੋਂ ਬਚਾਅ ਸੰਭਵ ਹੈ।
ਕੈਂਪ ਦੇ ਅੰਤ ਵਿੱਚ, ਸਾਰੇ ਲੋਕਾਂ ਨੂੰ ਸਿਹਤ ਸੰਬੰਧੀ ਪੈਂਫਲੇਟ ਵੰਡੇ ਗਏ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਦੀ ਸਲਾਹ ਦਿੱਤੀ ਗਈ। ਇਸ ਦੌਰਾਨ ਅਮਨਦੀਪ ਕੌਰ ਹੈਲਥ ਵਰਕਰ ਮੌਜੂਦ ਸਨ