Wednesday, March 11
Shadow

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 04 ਜੁਲਾਈ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 02 ਜੁਲਾਈ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 04 ਜੁਲਾਈ 2025 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਕਿਹਾ  ਕਿ ਇਸ ਪਲੇਸਮੈਂਟ ਕੈਂਪ ਵਿੱਚ ਏ.ਵੀ.ਸੀ. ਮੋਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸੇਲਜ ਕੰਸਲਟੈਂਟ ਦੀ ਅਸਾਮੀ ਲਈ ਕੇਵਲ ਲੜਕਿਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ, ਉਮਰ 22 ਤੋਂ 35 ਸਾਲ ਹੋਣੀ ਚਾਹੀਦੀ ਹੈ।

ਉਨ੍ਹਾਂ ਹੋਰ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ)।

ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫ਼ਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317  ’ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *