Wednesday, March 11
Shadow

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਕੀਤਾ ਜਾਗਰੂਕ

ਮੋਗਾ 11 ਫ਼ਰਵਰੀ:
ਸੀਨੀਅਰ ਕਪਤਾਨ  ਪੁਲਿਸ ਮੋਗਾ  ਦੇ ਦਿਸ਼ਾ ਨਿਰਦੇਸ਼ ਹੇਠ ਅਤੇ  ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ   ਨੂੰ ਮੁੱਖ ਰੱਖਦਿਆਂ ਅੱਜ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ  ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਕਿਰਤੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋਂ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ ।  ਇਸ ਕੈਂਪ ਵਿੱਚ ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ  ਨੇ ਸੰਬੋਧਨ ਕੀਤਾ। ਏਐਸਆਈ ਕੇਵਲ ਸਿੰਘ ਲੇਨ ਡਰਾਈਵਿੰਗ ਸੰਬੰਧੀ ਅਤੇ ਵਹੀਕਲਾਂ ਉਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ ।
ਸੁਖਜਿੰਦਰ ਸਿੰਘ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।
ਇਸ ਇਸ ਮੌਕੇ ਪ੍ਰਿੰਸੀਪਲ ਡਾਕਟਰ ਸੁਨੀਤਾ, ਵਾਈਸ ਪ੍ਰਿੰਸੀਪਲ ਜੋਤੀ ਬਾਲਾ ,ਇੰਦਰਜੀਤ ਕੌਰ ਅਤੇ ਬਲਜੀਤ ਕੌਰ ਅਧਿਆਪਕ  ਸਾਹਿਬਾਨ ਹਾਜ਼ਰ ਸਨ ।

Leave a Reply

Your email address will not be published. Required fields are marked *