Tuesday, March 10
Shadow

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਵਾ

ਚੰਡੀਗੜ੍ਹ, 5 ਅਗਸਤ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਿਸਾਨ ਅੰਦੋਲਨ ਦੇ ਪੱਖ ਵਿੱਚ ਡੱਟ ਕੇ ਖਲੋਣ ਅਤੇ ਆਵਾਜ਼ ਬੁਲੰਦ ਕਰਨ ਵਾਲੇ ਸੱਤਪਾਲ ਮਲਿਕ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦੇ ਰਹਿਣਗੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਇਸ ਦੁੱਖ ਦੀ ਘੜੀ ਵਿੱਚ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ਣ।

Leave a Reply

Your email address will not be published. Required fields are marked *