Saturday, March 7
Shadow

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ

ਚੰਡੀਗੜ੍ਹ, 3 ਸਤੰਬਰ:

ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਜੋ ਕਿ 2.27 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ ਹੈ।

ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ ਕੇ) ਸਮੇਤ ਕਾਰਪੋਰੇਸ਼ਨ ਦੇ ਕੁੱਲ 146 ਮੈਂਬਰਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਇਆ ਗਿਆ ਹੈ।

ਹਾਲ ਹੀ ਵਿੱਚ ਮਾਨਸੂਨ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਸੂਬੇ ਭਰ ਵਿੱਚ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਜਿਸ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਰਪੋਰੇਸ਼ਨ ਮੁਤਾਬਕ ਇਹ ਯੋਗਦਾਨ ਸੂਬੇ ਵਿੱਚ ਹੋਏ ਨੁਕਸਾਨ ਦੇ ਮੁਕਾਬਲੇ ਕਾਫ਼ੀ ਘੱਟ ਹੈ, ਪਰ ਇਹ ਯੋਗਦਾਨ ਇਮਾਨਦਾਰੀ ਅਤੇ ਮੁਸੀਬਤ ਵਿੱਚ ਫਸੇ ਨਾਗਰਿਕਾਂ ਨਾਲ ਦੇ ਸਹਿਯੋਗ ਦੀ ਭਾਵਨਾ ਨਾਲ ਦਿੱਤਾ ਗਿਆ ਹੈ।

ਕਾਰਪੋਰੇਸ਼ਨ ਦਾ ਮੰਨਣਾ ਹੈ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਬਲਕਿ ਪੰਜਾਬ ਦੇ ਲੋਕਾਂ ਨਾਲ ਇਕਜੁੱਟ ਹੋਣ ਦਾ ਪ੍ਰਤੀਕ ਹੈ ਅਤੇ ਮੁਸੀਬਤ ਦੇ ਸਮੇਂ, ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਸਭ ਤੋਂ ਵੱਡੀ ਤਾਕਤ ਹੈ।

Leave a Reply

Your email address will not be published. Required fields are marked *