Sunday, March 8
Shadow

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ


ਚੰਡੀਗੜ੍ਹ, 25 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 238 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.1 ਕਿਲੋ ਹੈਰੋਇਨ, 1.7 ਕਿਲੋ ਅਫੀਮ, 696 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ  ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ਵਿੱਚ 344 ਥਾਵਾਂ ਤੇ ਛਾਪੇ ਮਾਰੇ ਹਨ। ਪੁਲੀਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 344 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲੀਸ ਨੇ `ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

———-

Leave a Reply

Your email address will not be published. Required fields are marked *