Wednesday, March 11
Shadow

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਮਾਲੇਰਕੋਟਲਾ 04 ਨਵੰਬਰ :

                   ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ ਗਰਗ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਸ਼ਾਖਾਵਾਂ ਦੇ ਮੁੱਖੀ ਮੌਜੂਦ ਸਨ।

                     ਉਨ੍ਹਾਂ ਇਸ ਉਪਰੰਤ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਅਤੇ ਤਹਿਸੀਲਦਾਰ ਰਿੱਤੂ ਗੁਪਤਾ, ਨਾਇਬ ਤਹਿਸ਼ੀਲਦਾਰ ਸੁਖਵਿੰਦਰ ਸਿੰਘ,ਨਾਇਬ ਤਹਿਸ਼ੀਲਦਾਰ ਅਮਰਗੜ੍ਹ ਲਵਦੀਪ ਸਿੰਘ ਤੋਂ ਉਨ੍ਹਾਂ ਵੱਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦਾ ਮੁਲਕੰਣ ਕੀਤਾ।

                     ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੰਦਿਆਂ ਡਵੀਜ਼ਨਲ ਕਮਿਸ਼ਨਰ ਨੇ ਮਾਲ ਅਦਾਲਤਾਂ ਵਿੱਚ ਸਾਲਾਂ ਤੋਂ ਚੱਲ ਰਹੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ, ਕਿਹਾ ਕਿ ਜ਼ਮੀਨ ਦੀ ਵੰਡ, ਨਿਸ਼ਾਨਦੇਹੀ, ਮਾਪ,ਖਸਰਾ-ਗਿਰਦਾਵਰੀ,ਨੰਬਰਦਾਰੀ,ਚੌਕੀਦਾਰੀ ਅਤੇ ਇੰਤਕਾਲ ਵਰਗੇ ਸਾਰੇ ਮਾਲ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤਾ ਜਾਵੇ। ਉਨ੍ਹਾਂ ਸਖ਼ਤੀ ਨਾਲ ਆਖਿਆ ਕਿ ਬੇਲੋੜੀ ਦੇਰੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

               ਇਸ ਮੌਕੇ ਵਿਨੈ ਬੁਬਲਾਨੀ ਨੇ ਆਪਣੇ ਨਿਰੀਖਣ ਦੌਰਾਨ ਰਿਕਾਰਡ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਪਾਰਦਰਸ਼ਤਾ ਨਾਲ ਸਮੇਂ ਸਿਰ ਕੰਮ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨਾ ਹੈ, ਇਸ ਕੰਮ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

               ਵਿਨੈ ਬੁਬਲਾਨੀ ਨੇ ਐਸ.ਡੀ.ਐਮ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਦਫ਼ਤਰਾਂ ਦਾ ਨਿਰੀਖਣ ਕਰਨ ਅਤੇ ਰਿਪੋਰਟ ਡਿਵੀਜ਼ਨਲ ਕਮਿਸ਼ਨਰ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਖੁਦ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਕਾਨੂੰਨਗੋ ਦਫ਼ਤਰਾਂ ਦਾ ਨਿਯਮਿਤ ਤੌਰ ‘ਤੇ ਨਿਰੀਖਣ ਕਰਨ।

               ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ, ਉਹ ਡਿਵੀਜ਼ਨ ਦੀਆਂ ਸਾਰੀਆਂ ਸਬ-ਡਵੀਜ਼ਨਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਦੁਹਰਾਇਆ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਸਬੰਧਤਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

Leave a Reply

Your email address will not be published. Required fields are marked *