Saturday, March 14
Shadow

ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ – ਸੀ.ਜੇ.ਐਮ ਨੀਰਜ ਗੋਇਲ

ਹੁਸ਼ਿਆਰਪੁਰ, 27 ਦਸੰਬਰ :
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਬਚਾਅ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡ-ਪਿੰਡ ਪਹੁੰਚ ਕੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਸੀ.ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਵੱਖ-ਵੱਖ ਪਿੰਡਾਂ, ਜਿਵੇਂ ਕਿ ਗ੍ਰਾਮ ਪੰਚਾਇਤ ਬੱਸੀ ਜਹੁਰਾ, ਗ੍ਰਾਮ ਪੰਚਾਇਤ ਬੱਠੀਆਂ ਬ੍ਰਾਹਮਣਾ, ਗ੍ਰਾਮ ਪੰਚਾਇਤ ਬਿਲਾਸਪੁਰ, ਗ੍ਰਾਮ ਪੰਚਾਇਤ ਬੂਥਗੜ੍ਹ, ਗ੍ਰਾਮ ਪੰਚਾਇਤ ਢਾਡਾ ਕਲਾਂ, ਗ੍ਰਾਮ ਪੰਚਾਇਤ ਮਾਨਾ, ਗ੍ਰਾਮ ਪੰਚਾਇਤ ਮੁਸਾਹਿਬਪੁਰ ਅਤੇ ਜੀ.ਐੱਨ.ਏ ਫੈਕਟਰੀ ਮੇਹਟੀਆਣਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਤੋਂ ਇਲਾਵਾ ‘ਬਾਲ ਵਿਵਾਹ ਮੁਕਤ ਭਾਰਤ’ ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋ ਘੱਟ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ‘ਨਾਲਸਾ’ ਦੀ ਵਾਤਾਵਰਨ ਕਾਨੂੰਨੀ ਸਾਖ਼ਰਤਾ ਅਤੇ ਭਾਈਚਾਰਕ ਸੁਰੱਖਿਆ ਪਹਿਲਕਦਮੀ, ਜਿਸ ਦਾ ਸਿਰਲੇਖ ‘ਅੱਜ ਦੀ ਰੱਖਿਆ ਕਰੋ, ਕੱਲ੍ਹ ਨੂੰ ਸੁਰੱਖਿਅਤ ਕਰੋ’ ਸੀ, ਬਾਰੇ ਦੱਸਦੇ ਹੋਏ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਪਿੰਡਾਂ ਵਿੱਚ ਪਰਾਲੀ ਨੂੰ ਨਾ ਸਾੜਿਆ ਜਾਵੇ, ਨਾ ਹੀ ਪਲਾਸਟਿਕ ਨੂੰ ਅੱਗ ਲਗਾਈ ਜਾਵੇ। ਇਸ ਤੋਂ ਇਲਾਵਾ ਐਚ.ਆਈ.ਵੀ ਏਡਜ਼ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ਿਆਂ ਖਿਲਾਫ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰੱਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ ਐਕਟ ਦੇ ਕਾਨੂੰਨੀ ਉਪਬੰਧਾਂ ਦਾ ਬਾਰੇ ਵੀ ਚਾਨਣਾ ਪਾਇਆ ਗਿਆ। ਅਖ਼ੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।

Leave a Reply

Your email address will not be published. Required fields are marked *