ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ

ਫ਼ਰੀਦਕੋਟ 19 ਫ਼ਰਵਰੀ,2024

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਫਰੀਦਕੋਟ ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਜਿਲ੍ਹਾ ਪਰੀਸ਼ਦ ਵਿਖੇ ਕਰਵਾਈ ਗਈ।

ਇਹ ਟ੍ਰੇਨਿੰਗ ਸੀ.ਐਸ.ਸੀ. ਸੈਂਟਰ ਫਰੀਦਕੋਟ ਦੇ ਕਰਮਚਾਰੀ ਸ਼੍ਰੀ ਮਨਪ੍ਰੀਤ ਸਿੰਘ ਵੱਲੋਂ ਦਿੱਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਮੰਤਵ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੇਲੱਪ ਗਰੁੱਪਾਂ ਨਾਲ ਜੁੜੀਆਂ ਔਰਤਾਂ ਨੂੰ ਟ੍ਰੇਨਿੰਗ ਉਪਰੰਤ ਪਿੰਡਾਂ ਵਿੱਚ ਲੋਕਾਂ ਨੂੰ ਬੈਂਕਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣਾ ਹੈ। ਡੀਜਿਟਲ ਡੀਵਾਇਸ ਰਾਹੀ ਲੋਕਾਂ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਉਣ ਅਤੇ ਕਢਵਾਉਣ ਦੀ ਸਹੂਲਤ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਪਿੰਡ ਪੱਧਰ ਤੇ ਹੀ ਮਿਲ ਸਕੇ। ਜਿੱਥੇ ਕਿ ਇਸ ਸਹੂਲਤ ਰਾਹੀ ਸੈਲਫ ਹੇਲੱਪ ਗਰੁੱਪ ਦੇ ਮੈਂਬਰਾਂ ਨੂੰ ਸਵੈ-ਰੁਜ਼ਗਾਰ ਪ੍ਰਾਪਤ ਹੁੰਦਾ ਹੈ, ਉੱਥੇ ਹੀ ਲੋਕਾਂ ਨੂੰ ਬੈਂਕਾਂ ਸਬੰਧੀ ਮੁੱਢਲੀਆਂ ਸਹੂਲਤਾਂ ਪ੍ਰਾਪਤ ਹੁੰਦੀਆਂ ਹਨ।

ਇਸ ਮੌਕੇ ਪੀ.ਐਸ.ਆਰ.ਐਲ.ਐਮ. ਸਕੀਮ ਵੱਲੋਂ ਬਲਜਿੰਦਰ ਸਿੰਘ ਬਾਜਵਾ (ਜਿਲ੍ਹਾ ਇੰਚਾਰਜ), ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਮਨਪ੍ਰੀਤ ਕੌਰ ਅਤੇ ਹਿਨਾ ਹਾਜਰ ਸਨ।

Leave a Reply

Your email address will not be published. Required fields are marked *