ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ. ਨਵਜੋਤ ਕੋਰ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:

     ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਜਲਦ ਹੀ 2 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 240335 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 93820 ਮਰੀਜਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ।

 ਉਨ੍ਹਾ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ’ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ । ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।

ਇਸ ਮੌਕੇ ਡਾ ਰਾਜਵਿੰਦਰ ਸਿੰਘ ਐਮ.ਓ, ਭੁਪਿੰਦਰ ਸਿੰਘ ਸਟੈਨੋ, ਭੂਸ਼ਣ ਕੁਮਾਰ ਫਾਰਮੇਸੀ ਅਫਸਰ ਅਤੇ ਊਸ਼ਾ ਰਾਣੀ ਕਲੀਨਿਕਲ ਅਸਿਸਟੈਂਟ ਹਾਜ਼ਰ ਸਨ

Leave a Reply

Your email address will not be published. Required fields are marked *