ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਦਾ ਵੀ ਕੈਂਪਾਂ ਵਿੱਚ ਲੋਕ ਲੈ ਸਕਦੇ ਹਨ ਲਾਭ- ਡਿਪਟੀ ਕਮਿਸ਼ਨਰ

ਫ਼ਰੀਦਕੋਟ 20 ਫ਼ਰਵਰੀ,2024

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਵਿੱਚ ਜਿਨਾਂ ਲੋਕਾਂ ਨੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 44 ਦੇ ਕਰੀਬ ਸੇਵਾਵਾਂ ਮੁਹਈਆ ਕਰਵਾਉਣ ਦੇ ਨਾਲ ਐਸ.ਜੀ.ਪੀ.ਸੀ ਚੋਣਾਂ ਨਾਲ ਸੰਬੰਧਿਤ ਕੰਮ ਵੀ ਨਿਰਵਿਘਨ ਜਾਰੀ ਹੈ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਵਾਸਤੇ ਅਤੇ ਉਨਾਂ ਨੂੰ ਐਸ.ਜੀ.ਪੀ.ਸੀ ਵੋਟਾਂ ਸਬੰਧੀ ਹੋਰ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਐਸ.ਜੀ.ਪੀ.ਸੀ ਵੋਟਾਂ ਸਬੰਧੀ ਰਜਿਸਟਰੇਸ਼ਨ ਕੈਂਪਾਂ ਦੇ ਵਿੱਚ ਤਾਂ ਹੋ ਹੀ ਸਕਦੀ ਹੈ ਇਸ ਤੋਂ ਇਲਾਵਾ ਸੰਬੰਧਿਤ ਬੀ.ਐਲ.ਓਜ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਘਰ ਘਰ ਜਾ ਕੇ ਐਸ.ਜੀ.ਪੀ.ਸੀ ਵੋਟਾਂ ਦੀ ਰਜਿਸਟਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਦੇ ਯੋਗ ਪ੍ਰਾਰਥੀ ਵੋਟ ਬਣਾਉਣ ਲਈ ਦਫ਼ਤਰੀ ਸਮੇਂ ਦੌਰਾਨ ਆਪਣੇ ਸਬੰਧਤ ਪਟਵਾਰੀ ਜਾਂ ਤਹਿਸੀਲ ਵਿਚ ਸੰਪਰਕ ਕਰਕੇ ਵੋਟ ਬਣਾਉਣ ਲਈ ਫਾਰਮ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਦੇ ਯੋਗ ਪ੍ਰਾਰਥੀ ਨਗਰ ਨਿਗਮ ਜਾਂ ਨਗਰ ਕੌਂਸਲ ਵਿਚ ਵੋਟ ਬਣਾਉਣ ਲਈ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ  ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਫਾਰਮ-ਜ਼ਿਲ੍ਹੇ ਦੀ ਵੈਬ ਸਾਈਟ www.faridkot.nic.in ਤੇ ਵੀ ਉਪਲਬਧ ਹੈ।

 

ਉਨ੍ਹਾਂ ਦੱਸਿਆ ਕਿ ਅੱਜ ਬਲਾਕ ਫ਼ਰੀਦਕੋਟ ਦੇ ਵਾਰਡ ਨੰਬਰ 16,17,18,19, ਚਹਿਲਡੱਗੂਰੋਮਾਣਾਚੱਕ ਡੱਗੂਰੋਮਾਣਾਕੰਮਿਆਣਾਮਚਾਕੀ ਮੱਲ ਸਿੰਘ, ਬਲਾਕ ਕੋਟਕਪੂਰਾ ਦੇ ਵਾਰਡ ਨੂੰ 17,18, ਸਿੱਖਾਂਵਾਲਾ, ਬਾਹਮਣ ਵਾਲਾ, ਬਲਾਕ ਜੈਤੋ ਦੇ ਵਾਰਡ ਨੰ-13, ਗੁਮਟੀ ਖੁਰਦ ਅਤੇ ਕਾਸਮ ਭੱਟੀ ਵਿਖੇ ਕੈਂਪ ਲਗਾਏ ਗਏ।

ਉਨ੍ਹਾਂ ਦੱਸਿਆ ਕਿ ਮਿਤੀ 21 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਦੇ ਪਿੰਡ ਵੀਰੇਵਾਲਾ ਖੁਰਦ, ਹਰੀਏਵਾਲਾ,ਮਚਾਕੀ ਮੱਲ ਸਿੰਘ, ਚੱਕ ਢੁੱਡੀ, ਢੁੱਡੀ, ਨਰਾਇਣਗੜ, ਬਲਾਕ ਕੋਟਕਪੂਰਾ ਦੇ ਵਾਰਡ ਨੰ-19,20, ਪਿੰਡ ਨੰਗਲ, ਮੌੜ ਬਲਾਕ ਜੈਤੋ ਦੇ ਵਾਰਡ ਨੰ-14 ਪਿੰਡ ਗੋਬਿੰਦਗੜ੍ਹ, ਰਾਮੇਆਣਾ ਵਿਖੇ ਕੈਂਪ ਲਗਾਏ ਜਾਣਗੇ। 

Leave a Reply

Your email address will not be published. Required fields are marked *