Thursday, September 10
Shadow

ਵਿਕਸਿਤ ਫਰੀਦਾਬਾਦ ਰੈਲੀ ਵਿੱਚ ਮੁੱਖ ਮੰਤਰੀ ਦੀ ਵੱਡੀ ਸੌਗਾਤ, 120 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਚੰਡੀਗੜ੍ਹ, 4 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਫਰੀਦਾਬਾਦ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਸਿਤ ਫਰੀਦਾਬਾਦ ਰੈਲੀ’ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਫਰੀਦਾਬਾਦ ਵਿੱਚ ਇਨਫਰਾਸਟਰੱਕਚਰਕਨੈਕਟੀਵਿਟੀਉਦਯੋਗਸਮਾਰਟ ਸਿਟੀਮੈਟਰੋ ਵਿਸਤਾਰ ਅਤੇ ਡਿਜੀਟਲ ਸਹੂਲਤਾਂ ਦੇ ਖੇਤਰ ਵਿੱਚ ਬੇਮਿਸਾਲ ਕੰਮ ਹੋਏ ਹਨ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਗਤੀ ਦਿੰਦੇ ਹੋਏ 120 ਕਰੋੜ 76 ਲੱਖ ਰੁਪਏ ਦੀ ਲਾਗਤ ਵਾਲੇ ਚਾਰ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਰੈਸਟ ਹਾਊਸ ਦੀ ਉਸਾਰੀ ਤੇ 50 ਕਰੋੜ 61 ਲੱਖ ਰੁਪਏਡਿਸਪੈਂਸਰੀ-ਕਮ-ਸੀਐਮਓ ਦਫ਼ਤਰ ਦੇ ਨਿਰਮਾਣ ਤੇ 41 ਕਰੋੜ 70 ਲੱਖ ਰੁਪਏਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਤੇ 25 ਕਰੋੜ ਰੁਪਏ ਅਤੇ ਓਲਡ ਫਰੀਦਾਬਾਦ ਵਿੱਚ ਸਕੂਲ ਦੀ ਇਮਾਰਤ ਦੇ ਨਿਰਮਾਣ ਤੇ ਕਰੋੜ 45 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਤੇ ਮੁੱਖ ਮੰਤਰੀ ਨੇ ਰਿਮੋਟ ਰਾਹੀ ਜੇਸੀ ਬੋਸ ਯੂਨੀਵਰਸਿਟੀ ਵਿੱਚ ਪਹਿਲਾਂ ਵਿੱਚ ਆਯੋਜਿਤ ਮੇਗਾ ਰੁਸ਼ਗਾਰ ਮੇਲੇ ਵਿੱਚ ਚੁਣੇ 1331 ਨੌਜੁਆਨਾਂ ਨੂੰ ਈ-ਨਿਯੁਕਤੀ ਪੱਤਰ ਵੀ ਜਾਰੀ ਕੀਤੇ।

ਸਵੱਛਤਾ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ  

ਉਨ੍ਹਾਂ ਕਿਹਾ ਕਿ ਸਰਕਾਰ ਫਰੀਦਾਬਾਦ ਨੂੰ ਦੇਸ਼ ਦੇ ਸਭ ਤੋਂ ਸਾਫ਼-ਸੁਥਰੇ ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਲਈ ਮੁੱਖ ਮੰਤਰੀ ਨੇ ਸਵੱਛਤਾ ਸ਼ੁਭੰਕਰ’ ਅਤੇ ਸਵੱਛਤਾ ਕਾਮਿਕ’ ਦੀ ਘੁੰਡ-ਚੁਕਾਈ ਕੀਤੀ ਅਤੇ ਸ਼ਹਿਰਵਾਸੀਆਂ ਨੂੰ ਸਵੱਛਤਾ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਦੀ ਅਪੀਲ ਕੀਤੀ।

ਸੀਐਮ ਐਲਾਨਾਂ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਤੇ ਤੇਜ਼ੀ ਨਾਲ ਕੰਮ  

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਿਛਲੇ ਸਾਢੇ 11 ਸਾਲਾਂ ਵਿੱਚ 44 ਸੀਐਮ ਐਲਾਨ ਕੀਤੇ ਗਏ, ਜਿਨ੍ਹਾਂ ਵਿੱਚੋਂ 24 ਪੂਰੀਆਂ ਹੋ ਚੁੱਕੀਆਂ ਹਨਜਦੋਂ ਕਿ ਬਾਕੀ ਤੇ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜੋ ਕਹਿੰਦੀ ਹੈਉਹ ਕਰਕੇ ਦਿਖਾਉਂਦੀ ਹੈ। ਇਸ ਦਾ ਸਬੂਤ ਇਹ ਹੈ ਕਿ ਸੰਕਲਪ ਪੱਤਰ ਦੇ 217 ਵਿੱਚੋਂ 60 ਵਾਅਦੇ ਡੇਢ ਸਾਲ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਕਾਰਜ ਪ੍ਰਗਤੀ ਤੇ ਹੈ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ 2047’ ਦੇ ਸੰਕਲਪ ਨੂੰ ਹਰਿਆਣਾ ਵਿਕਸਿਤ ਹਰਿਆਣਾ’ ਰਾਹੀਂ ਸਾਕਾਰ ਕਰ ਰਿਹਾ ਹੈ। ਡਬਲ ਇੰਜਨ ਸਰਕਾਰ ਨੇ ਸਬਕਾ ਸਾਥਸਬਕਾ ਵਿਕਾਸਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੇ ਮੰਤਰ ਨੂੰ ਜ਼ਮੀਨੀ ਪੱਧਰ ਤੇ ਉਤਾਰਿਆ ਹੈ।

ਅਫਵਾਹਾਂ ਤੋਂ ਬਚੋਪੈਟਰੋਲ-ਡੀਜ਼ਲ ਅਤੇ ਗੈਸ ਦਾ ਕਾਫੀ ਸਟਾਕ ਉਪਲਬਧ  

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਵਿਕਾਸ ਅਤੇ ਜਨਹਿਤ ਦੀ ਗੱਲ ਕਰਦੀ ਹੈਤਾਂ ਵਿਰੋਧੀ ਧਿਰ ਦੇ ਕੁਝ ਨੇਤਾਵਾਂ ਨੂੰ ਇਹ ਪਸੰਦ ਨਹੀਂ ਆਉਂਦਾ ਅਤੇ ਉਹ ਸਿਰਫ ਗੁਮਰਾਹ  ਫੈਲਾਉਣ ਅਤੇ ਝੂਠੇ ਵਾਅਦਿਆਂ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਪੈਟਰੋਲੀਅਮ ਉਤਪਾਦਾਂ ਤੇ ਐਕਸਾਈਜ਼ ਡਿਊਟੀ ਘਟਾ ਕੇ ਜਨਤਾ ਨੂੰ ਰਾਹਤ ਦੇਣ ਦੇ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਕੁਝ ਵਿਰੋਧੀ ਨੇਤਾ ਵਿਸ਼ਵ ਦੀਆਂ ਸਥਿਤੀਆਂ ਦੌਰਾਨ ਵੀ ਸਸਤੀ ਰਾਜਨੀਤੀ ਕਰਕੇ ਜਨਤਾ ਵਿੱਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨਜਦਕਿ ਸਰਕਾਰ ਪੂਰੀ ਸੰਵੇਦਨਸ਼ੀਲਤਾ ਨਾਲ ਸੂਬਾ ਵਾਸੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਵਿੱਚ ਪੈਟਰੋਲਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੇ 4,032 ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਕੋਲ ਕਾਫੀ ਸਟਾਕ ਉਪਲਬਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਘਬਰਾ ਕੇ ਬੇਲੋੜੀ ਖਰੀਦਦਾਰੀ ਤੋਂ ਬਚਣ।

ਹਰ ਵਰਗ ਲਈ ਜਨ-ਭਲਾਈਕਾਰੀ ਯੋਜਨਾਵਾਂ ਦਾ ਲਾਭ  

ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੀਨਦਿਆਲ ਲਾਡੋ ਲਛਮੀ ਯੋਜਨਾ, 500 ਰੁਪਏ ਵਿੱਚ ਗੈਸ ਸਿਲੰਡਰਫਸਲਾਂ ਦੀ ਐਮਐਸਪੀ ਤੇ ਖਰੀਦਫਸਲੀ ਮੁਆਵਜ਼ਾਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀਸਮਾਜਿਕ ਸੁਰੱਖਿਆ ਪੈਨਸ਼ਨਪ੍ਰਧਾਨ ਮੰਤਰੀ ਆਵਾਸ ਯੋਜਨਾਆਯੁਸ਼ਮਾਨ ਭਾਰਤ-ਚਿਰਾਯੂ ਯੋਜਨਾਮੁਫਤ ਡਾਇਲਸਿਸ ਅਤੇ ਬਿਨਾਂ ਪਰਚੀ-ਖਰਚੀ ਦੇ ਸਰਕਾਰੀ ਨੌਕਰੀਆਂ ਵਰਗੀਆਂ ਯੋਜਨਾਵਾਂ ਦਾ ਲਾਭ ਹਰ ਵਰਗ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਜਟ 2026-27 ਵਿੱਚ ਵੀ ਕਿਸਾਨਾਂ, ਮਹਿਲਾਵਾਂ, ਨੌਜਵਾਨਾਂਮਜ਼ਦੂਰਾਂ ਅਤੇ ਗਰੀਬਾਂ ਲਈ ਕਈ ਵੱਡੇ ਫੈਸਲੇ ਲਏ ਗਏ ਹਨ। ਇਨ੍ਹਾਂ ਵਿੱਚ ਹਰਿਆਣਾ ਐਗਰੀ ਡਿਸਕੌਮਘੱਟੋ-ਘੱਟ ਮਜਦੂਰੀ ਵਿੱਚ ਵਾਧਾ, 3 ਲੱਖ ਲਖਪਤੀ ਦੀਦੀ, 4 ਹਜ਼ਾਰ ਨਵੇਂ ਰਾਸ਼ਨ ਡਿਪੂਅਗਨੀਵੀਰਾਂ ਲਈ 20 ਫੀਸਦੀ ਰਾਖਵਾਂ ਕਰਨ ਅਤੇ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ ਨਵੇਂ ਪਲਾਟਾਂ ਦੀ ਅਲਾਟਮੈਂਟ ਵਰਗੇ ਫੈਸਲੇ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਕਸਿਤ ਫਰੀਦਾਬਾਦ’ ਕੇਵਲ ਇੱਕ ਸੁਪਨਾ ਨਹੀਂ ਹੈਸਗੋਂ ਇੱਕ ਵਿਆਪਕ ਵਿਜ਼ਨ ਹੈਜਿਸ ਵਿੱਚ ਹਰ ਨਾਗਰਿਕ ਨੂੰ ਬਿਹਤਰ ਸਿੱਖਿਆਸਿਹਤਰੁਜ਼ਗਾਰ ਅਤੇ ਉੱਚ ਜੀਵਨ ਪੱਧਰ ਮੁਹੱਈਆ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਫਰੀਦਾਬਾਦ ਦਾ ਵਿਕਾਸ ਕਿਸੇ ਵੀ ਕੀਮਤ ਤੇ ਨਹੀਂ ਰੁਕੇਗਾ ਅਤੇ ਸਰਕਾਰ ਖੇਤਰ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੇਗੀ।

ਕੇਂਦਰੀ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਵਿਕਾਸ ਦੀਆਂ ਉਪਲੱਬਦੀਆਂ ਗਿਣਵਾਈਆਂ  

ਇਸ ਮੌਕੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਫਰੀਦਾਬਾਦ ਵਿੱਚ ਕੋਈ ਵਿਸ਼ੇਸ਼ ਵਿਕਾਸ ਕਾਰਜ ਨਹੀਂ ਹੋਇਆ ਸੀਇਹ ਗੱਲ ਸਾਰਿਆਂ ਨੇ ਦੇਖੀ ਹੈਪਰ ਪਿਛਲੇ 12 ਸਾਲਾਂ ਵਿੱਚ ਜੋ ਬੇਮਿਸਾਲ ਵਿਕਾਸ ਹੋਇਆ ਹੈਉਸ ਨੂੰ ਅੱਜ ਦੇਸ਼ ਅਤੇ ਸੂਬੇ ਦੇ ਲੋਕ ਸਾਫ਼ ਦੇਖ ਰਹੇ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਕਾਫੀ ਬਿਜਲੀ ਮੁਹੱਈਆ ਨਹੀਂ ਕਰਵਾ ਪਾਉਂਦੀਆਂ ਸਨਜਦਕਿ ਅੱਜ ਪਿੰਡਾਂ ਅਤੇ ਸ਼ਹਿਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹਰਿਆਣਾ ਵਿੱਚ ਸਿਰਫ਼ 500 ਕਿਲੋਮੀਟਰ ਹਾਈਵੇ ਬਣੇ ਸਨਜਦਕਿ ਪਿਛਲੇ 12 ਸਾਲਾਂ ਵਿੱਚ ਇਹ ਅੰਕੜਾ ਵੱਧ ਕੇ 5,000 ਕਿਲੋਮੀਟਰ ਤੱਕ ਪਹੁੰਚ ਗਿਆ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਨੇ ਪਾਣੀਸਿੱਖਿਆਸਿਹਤ ਅਤੇ ਬੁਨਿਆਦੀ ਢਾਂਚੇ ਸਮੇਤ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਐਲੀਵੇਟਿਡ ਐਕਸਪ੍ਰੈਸਵੇਹਸਪਤਾਲਾਂਕਾਲਜਾਂ ਅਤੇ ਰੇਲਵੇ ਸਟੇਸ਼ਨਾਂ ਦੇ ਆਧੁਨਿਕੀਕਰਨ ਵਰਗੇ ਕੰਮਾਂ ਨੇ ਫਰੀਦਾਬਾਦ ਦੀ ਤਸਵੀਰ ਬਦਲ ਦਿੱਤੀ ਹੈ।

ਰੈਲੀ ਦੇ ਸੰਯੋਜਕ ਹਰਿਆਣਾ ਦੇ ਕੈਬਨਿਟ ਮੰਤਰੀ ਸ਼੍ਰੀ ਵਿਪੁਲ ਗੋਇਲ ਨੇ ਕਿਹਾ ਕਿ ਵਿਕਸਿਤ ਫਰੀਦਾਬਾਦ” ਹੁਣ ਕੇਵਲ ਸੁਪਨਾ ਨਹੀਂ ਰਿਹਾਸਗੋਂ ਤੇਜ਼ੀ ਨਾਲ ਹਕੀਕਤ ਵਿੱਚ ਬਦਲ ਰਿਹਾ ਹੈ। ਮੁੱਖ ਮੰਤਰੀ ਨੇ ਫਰੀਦਾਬਾਦ ਨੂੰ ਬਜਟ ਅਤੇ ਵਿਕਾਸ ਯੋਜਨਾਵਾਂ ਵਿੱਚ ਵੱਧ ਤੋਂ ਵੱਧ ਤਰਜੀਹ ਦੇ ਕੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਫਰੀਦਾਬਾਦ ਦੇ ਇੰਟਰਨੈਸ਼ਨਲ ਗਲੋਬਲ ਕਾਰੀਡੋਰ ਬਣਨ ਤੋਂ ਬਾਅਦ ਜੇਵਰ ਏਅਰਪੋਰਟ ਤੱਕ ਦੀ ਦੂਰੀ ਮਹਿਜ਼ 30 ਮਿੰਟਾਂ ਵਿੱਚ ਤੈਅ ਕੀਤੀ ਜਾ ਸਕੇਗੀਜਿਸ ਨੂੰ ਮੌਜੂਦਾ ਸਮੇਂ ਵਿੱਚ ਲਗਭਗ ਦੋ ਘੰਟੇ ਲੱਗਦੇ ਹਨ। ਆਰਟੀਐਸ (ਰੀਜਨਲ ਟਰਾਂਜ਼ਿਟ ਸਿਸਟਮ) ਰਾਹੀਂ ਫਰੀਦਾਬਾਦਗੁਰੂਗ੍ਰਾਮ ਅਤੇ ਨੋਇਡਾ ਵਿਚਕਾਰ ਦੂਰੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਫਰੀਦਾਬਾਦ ਨੂੰ ਹੜ੍ਹ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ ਅਤੇ ਇਸ ਦਿਸ਼ਾ ਵਿੱਚ ਯਤਨ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਫਰੀਦਾਬਾਦ ਹੁਣ ਹਰਿਆਣਾ ਦਾ ਨਵਾਂ ਅੰਤਰਰਾਸ਼ਟਰੀ ਸ਼ਹਿਰ ਬਣਨ ਵੱਲ ਵਧ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈ ਐਫਐਮਡੀਏ (FMDA) ਦੀ ਮੀਟਿੰਗ ਵਿੱਚ ਫਰੀਦਾਬਾਦ ਦੇ ਵਿਕਾਸ ਕਾਰਜਾਂ ਲਈ 985 ਕਰੋੜ ਰੁਪਏ ਦੀ ਅਹਿਮ ਸੌਗਾਤ ਦਿੱਤੀ ਗਈ ਸੀਜਿਸ ਲਈ ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਫਰੀਦਾਬਾਦ ਦੇ ਵਿਕਾਸ ਨਾਲ ਜੁੜੀਆਂ ਕੁਝ ਅਹਿਮ ਮੰਗਾਂ ਵੀ ਮੁੱਖ ਮੰਤਰੀ ਅੱਗੇ ਰੱਖੀਆਂ।

ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਮੋਹਨ ਲਾਲ ਬੜੌਲੀਰਾਜ ਮੰਤਰੀ ਸ਼੍ਰੀ ਰਾਜੇਸ਼ ਨਾਗਰਸ਼੍ਰੀ ਗੌਰਵ ਗੌਤਮਵਿਧਾਇਕ ਸ਼੍ਰੀ ਮੂਲਚੰਦ ਸ਼ਰਮਾਸ਼੍ਰੀ ਸਤੀਸ਼ ਫਾਗਨਾਸ਼੍ਰੀ ਧਨੇਸ਼ ਅਦਲਖਾਸ਼੍ਰੀ ਹਰਿੰਦਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *