Shadow

ਸਿਖਿਆ, ਖੋਜ ਅਤੇ ਸਕਿਲ ਵਿਕਾਸ ‘ਤੇ ਹਰਿਆਣਾ ਸਰਕਾਰ ਦਾ ਵਿਸ਼ੇਸ਼ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 6 ਅਪ੍ਰੈਲ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦਾ ਦਿਨ ਦੀਨਬੰਧੂ ਛੋਟੂਰਾਮ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਹੈ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਵਿਫਿਦਆਰਥੀਆਂ ਦੇ ਜੀਵਨ ਦਾ ਇੱਕ ਨਾ ਭੁੱਲਣ ਵਾਲਾ ਲੰਮ੍ਹਾ ਹੈ ਮੁੱਖ ਮੰਤਰੀ ਨੇ ਕੰਨਵੋਕੇਸ਼ਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਦੇਸ਼ ਦੇ ਉੱਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਣ ਦਾ ਸਵਾਗਤ ਅਤੇ ਅਭਿਨੰਦਰ ਕੀਤਾ ਕੰਨਵੋਕੇਸ਼ਨ ਸਮਾਰੋਹ ਵਿੱਚ ਹਰਿਆਣਾ ਦੇ ਰਾਜਪਾਲ ਅਤੇ ਚਾਂਸਲਰ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਵੀ ਮੌਜੂਦ ਰਹੇ

ਕੰਨਵੋਕੇਸ਼ਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਤੇ ਵਧਾਈ ਦਿੱਤੀ ਉਨ੍ਹਾਂ ਨੇ ਕਿਹਾ ਕਿ ਅੱਜ ਪ੍ਰਾਪਤ ਕੀਤੀ ਗਈ ਡਿਗਰੀਆਂ ਅਤੇ ਮੈਡਲ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤਅਨੁਸਾਸ਼ਨ ਅਤੇ ਸਮਰਪਣ ਦਾ ਨਤੀਜਾ ਹੈ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਅਤੇ ਮਾਂਪਿਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ

ਸ੍ਰੀ ਸੈਣੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਮਹਾਨ ਸਮਾਜ ਸੁਧਾਰਕ ਅਤੇ ਕਿਸਾਨਾਂ ਦੇ ਮਸੀਹਾ ਦੀਨਬੰਧੂ ਚੌਧਰੀ ਛੋਟੂ ਰਾਮ ਜੀ ਦੇ ਨਾਮ ਤੇ ਸਥਾਪਿਤ ਹੈਜਿਨ੍ਹਾਂ ਨੇ ਸਿਖਿਆ ਨੂੰ ਗਰੀਬੀ ਅਤੇ ਅਗਿਆਨਤਾ ਤੋਂ ਮੁਕਤੀ ਦਾ ਸੱਭ ਤੋਂ ਵੱਡਾ ਸਰੋਤ ਦਸਿਆ ਸੀ ਉਨ੍ਹਾਂ ਨੇ ਕਿਹਾ ਕਿ ਇਹ ਅਦਾਰਾ ਅਜੱ ਉਨ੍ਹਾਂ ਦੇ ਆਦਰਸ਼ਾਂ ਨੂੰ ਆਧੁਨਿਕ ਤਕਨੀਕ ਅਤੇ ਵਿਗਿਆਨ ਦੇ ਨਾਲ ਜੋੜਦੇ ਹੋਏ ਰਾਸ਼ਟਰ ਨਿਰਮਾਣ ਵਿੱਚ ਮਹਤੱਵਪੂਰਣ ਭੂਮਿਕਾ ਨਿਭਾ ਰਿਹਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੇ ਸਿਖਿਆਖੇਡਸਭਿਆਚਾਰਖੋਜ ਅਤੇ ਉਦਯੋਗਿਕ ਖੇਤਰ ਵਿੱਚ ਵਰਨਣਯੋਗ ਪ੍ਰਗਤੀ ਕਰਦੇ ਹੋਏ ਦੇੈ ਵਿੱਚ ਮੋਹਰੀ ਸੂਬੇ ਵਜੋ ਆਪਣੀ ਵੱਖ ਪਹਿਚਾਣ ਬਣਾਈ ਹੈ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰਿਆਣਾ ਦਾ ਹਰੇਕ ਨੌਜੁਆਨ ਆਤਮਨਿਰਭਰ ਅਤੇ ਵਿਸ਼ਵ ਪੱਧਰ ਤੇ ਮੁਕਾਬਲੇ ਲਈ ਸਮਰੱਥ ਬਣੇ ਇਸੀ ਉਦੇਸ਼ ਨਾਲ ਉੱਚ ਸਿਖਿਆ ਖੇਤਰ ਵਿੱਚ ਕਈ ਮਹਤੱਵਪੂਰਣ ਕਦਮ ਚੁੱਕੇ ਗਏ ਹਨ

ਉਨ੍ਹਾਂ ਨੇ ਦਸਿਆ ਕਿ ਖੋਜ ਨੂੰ ਪ੍ਰੋਤਸਾਹਨ ਦੇਣ ਲਈ ਸੂਬਾ ਸਰਕਾਰ ਨੇ ਹਰਿਆਣਾ ਰਾਜ ਖੋਜ ਫੰਡ ਤਹਿਤ 20 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਹੈ ਸਾਲ 2025-26 ਵਿੱਚ 350 ਤੋਂ ਵੱਧ ਖੋਜ ਪ੍ਰਸਤਾਵ ਪ੍ਰਾਪਤ ਹੋਏਜਿਨ੍ਹਾਂ ਵਿੱਚੋਂ ਲਗਭਗ 90 ਪ੍ਰਸਤਾਵਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ ਇਸ ਸਾਲ ਵੀ ਇਸ ਫੰਡ ਲਈ ਵੱਧ 20 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸਿਖਿਆ ਦੇ ਨਾਲ-ਨਾਲ ਨੌਜੁਆਨਾਂ ਦੇ ਸਕਿਲ ਵਿਕਾਸ ਤੇ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ ਉਨ੍ਹਾਂ ਨੇ ਦਸਿਆ ਕਿ ਪਾਰਦਰਸ਼ੀ ਭਰਤੀ ਪ੍ਰਕ੍ਰਿਆ ਤਹਿਤ ਬਿਨ੍ਹਾ ਪਰਚੀ-ਖਰਚੀ ਦੇ ਲਗਭਗ ਲੱਖ ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ

ਉਨ੍ਹਾਂ ਨੇ ਅੱਗੇ ਦਸਿਆ ਕਿ ਸੂਬਾ ਸਰਕਾਰ ਵੱਲੋਂ ਏਆਈ ਅਤੇ ਡਿਜੀਟਲ ਕਾਲਜ ਦੀ ਸਥਾਪਨਾ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨਜਿੱਥੇ ਆਧੁਨਿਕ ਤਕਨੀਕ ਅਧਾਰਿਤ ਵਿਦਿਅਕ ਪ੍ਰਣਾਲੀ ਲਾਗੂ ਹੋਵੇਗੀ ਇਸ ਤੋਂ ਇਲਾਵਾਉੱਚ ਸਿਖਿਆ ਗੁਣਵੱਤਾ ਅਤੇ ਖੋਜ ਐਕਸੀਲੈਂਸ ਨੂੰ ਪ੍ਰੋਤਸਾਹਨ ਦੇਣ ਲਈ 10 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਵੀ ਸਥਾਪਿਤ ਕੀਤਾ ਜਾਵੇਗਾ

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਕਾਬਲੇ ਪ੍ਰੀਖਿਆਵਾਂ ਲਈ ਸਖਤ ਮਿਹਨਤ ਕਰਨ ਅਤੇ ਮਾਨਸਿਕਸ਼ਰੀਰਿਕ ਅਤੇ ਨੈਤਿਕ ਰੂਪ ਨਾਲ ਮਜਬੂਤ ਬਨਣ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਯੁੱਗ ਵਿੱਚ ਸਫਲਤਾ ਲਈ ਸਮਰਪਣ ਅਤੇ ਲਗਾਤਾਰ ਯਤਨ ਜਰੂਰੀ ਹਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੀ ਉਪਾਧੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਜਵਲ ਭਵਿੱਖ ਦੀ ਸ਼ੁਭਕਾਮਨਾਵਾਂ ਦਿੱਤੀ ਅਤੇ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਮਿਲ ਕੇ ਹਰਿਆਣਾ ਅਤੇ ਭਾਰਤ ਨੂੰ ਵਿਸ਼ਵ ਪੱਧਰ ਤੇ ਨਵੀਂ ਉਚਾਈਆਂ ਤੱਕ ਲੈ ਜਾਣ ਦਾ ਸੰਕਲਪ ਲੈਣ ਇਸ ਮੌਕੇ ਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸ੍ਰੀ ਪ੍ਰਕਾਸ਼ ਸਿੰਘ ਸਮੇਤ ਅਧਿਆਪਕਗਣ ਅਤੇ ਉਪਾਧੀ ਪ੍ਰਾਪਤ ਕਰਨ ਵਾਲੇ ਨੌਜੁਆਨ ਮੌਜੂਦ ਰਹੇ

Leave a Reply

Your email address will not be published. Required fields are marked *