Shadow

ਹਰਿਆਣਾ ਸਰਕਾਰ ਨੇ ਸਿਹਤ ਢਾਂਚੇ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਯਤਨਸ਼ੀਲ – ਆਰਤੀ ਸਿੰਘ ਰਾਓ

ਚੰਡੀਗੜ੍ਹ, 7 ਮਈ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਪੇਂਡੂ ਅਤੇ ਦੂਰ-ਦਰਾਡੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੀ ਦਿਸ਼ਾ ਵਿੱਚ ਮੁੱਖ ਮੰਤਰੀ ਵੱਲੋਂ ਨੁੰਹ ਜਿਲ੍ਹਾ ਦੇ ਪਿੰਡ ਖੋਰੀਕਲਾਂ ਅਤੇ ਮਹੇਂਦਰਗੜ੍ਹ ਜਿਲ੍ਹਾ ਦੇ ਪਿੰਡ ਖਾਤੋਦੜਾ ਵਿੱਚ ਦੋ ਨਵੇਂ ਸਿਹਤ ਕੇਂਦਰ ਖੋਲਣ ਦੀ ਸੈਦਾਂਤਿਕ ਮੰਜੂਰੀ ਪ੍ਰਦਾਨ ਕੀਤੀ ਗਈ ਹੈ।

          ਸਿਹਤ ਮੰਤਰੀ ਨੇ ਦਸਿਆ ਕਿ ਪਿੰਡ ਖੋਰੀਕਲਾਂ ਵਿੱਚ ਸਬ-ਹੈਲਥ ਸੈਂਟਰ ਅਤੇ ਪਿੰਡ ਖਾਤੋਦੜਾ ਵਿੱਚ ਪ੍ਰਾਥਮਿਕ ਸਿਹਤ ਕੇਂਦਰ (ਪੀਐਚਸੀ) ਸਥਾਪਿਤ ਕੀਤਾ ਜਾਵੇਗਾ। ਇੰਨ੍ਹਾਂ ਸਿਹਤ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਨੇੜੇ ਦੇ ਪਿੰਡਾਂ ਦੇ ਹਜਾਰਾਂ ਲੋਕਾਂ ਨੂੰ ਬਿਹਤਰ ਅਤੇ ਸਮੇਂ ‘ਤੇ ਸਿਹਤ ਸਹੂਲਤਾਂ ਉਪਲਬਧ ਹੋ ਸਕਣਗੀਆਂ।

          ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਉਸ ਦੇ ਨੇੜੇ ਗੁਣਵੱਤਾਪੂਰਣ ਸਿਹਤ ਸੇਵਾਵਾਂ ਉਪਲਬਧ ਹੋਣ, ਤਾਂ ਜੋ ਲੋਕਾਂ ਨੁੰ ਇਲਾਜ ਲਈ ਦੂਰ-ਦਰਾਡੇ ਦੇ ਸ਼ਹਿਰਾਂ ਵਿੱਚ ਨਾ ਜਾਣਾ ਪਵੇ। ਨਵੇਂ ਸਿਹਤ ਕੇਂਦਰਾਂ ਵਿੱਚ ਮਾਂ ਅਤੇ ਸ਼ਿਸ਼ੂ ਸਿਹਤ ਸੇਵਾਵਾਂ, ਟੀਕਾਕਰਣ, ਆਮ ਰੋਗਾਂ ਦਾ ਇਲਾਜ, ਪ੍ਰਾਥਮਿਕ ਜਾਂਚ ਅਤੇ ਜਰੂਰੀ ਦਵਾਈਆਂ ਦੀ ਸਹੂਲਤ ਉਪਲਬਧ ਕਰਾਈ ਜਾਵੇਗੀ।

          ਆਰਤੀ ਸਿੰਘ ਰਾਓ ਨੇ ਕਿਹਾ ਕਿ ਹਰਿਆਣਾ ਸਰਕਾਰ ਸਿਹਤ ਢਾਂਚੇ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਨਵੇਂ ਹਸਪਤਾਲ, ਸਿਹਤ ਕੇਂਦਰ ਅਤੇ ਮੈਡੀਕਲ ਸਹੂਲਤਾਂ ਵਿਕਸਿਤ ਕਰ ਰਹੀ ਹੈ। ਸਰਕਾਰ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੇ ਵਿਸਤਾਰ ਨੂੰ ਪ੍ਰਾਥਮਿਕਤਾ ਦੇ ਰਹੀ ਹੈ, ਜਿਸ ਨਾਲ ਆਮ ਜਨਤਾ ਨੂੰ ਬਿਹਤਰ ਮੈਡੀਕਲ ਸਹੂਲਤ ਦਾ ਲਾਭ ਮਿਲ ਸਕੇ।

          ਉਨ੍ਹਾਂ ਨੇ ਭਰੋਸਾ ਜਤਾਇਆ ਕਿ ਇੰਨ੍ਹਾਂ ਨਵੇਂ ਸਿਹਤ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਨੁੰਹ ਅਤੇ ਮਹੇਂਦਰਗੜ੍ਹ ਜਿਲ੍ਹਿਆਂ ਦੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵੱਧ ਮਜਬੂਤ ਹੋਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ।

Leave a Reply

Your email address will not be published. Required fields are marked *