Shadow

ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ – ਕ੍ਰਿਸ਼ਨ ਬੇਦੀ

ਚੰਡੀਗੜ੍ਹ, 12 ਮਈ- ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਸਾਰੇ ਹਲਕਿਆਂ ਦਾ ਚੌਤਰਫਾ ਅਤੇ ਸਰਵਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕਰਵਾਈ ਜਾ ਰਹੀ ਹੈ। ਨਰਵਾਣਾ ਹਲਕੇ ਦੇ ਵਿਕਾਸ ਲਈ ਵੀ ਵਿਆਪਕ ਅਤੇ ਦੂਰਅੰਦੇਸ਼ੀ ਰੋਡਮੈਪ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਨਰਵਾਣਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਖੇਡ ਸਟੇਡੀਅਮਪੁਲਸੜਕਾਂਪਸ਼ੂ ਹਸਪਤਾਲਸਿਹਤ ਕੇਂਦਰਬੱਸ ਸਟੈਂਡਪਾਰਕ ਅਤੇ ਇਮਾਰਤਾਂ ਆਦਿ ਦੀ ਡੀ.ਪੀ.ਆਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਨੂੰ ਲੈ ਕੇ ਵੀ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਸ੍ਰੀ ਕ੍ਰਿਸ਼ਨ ਬੇਦੀ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਖੇਤਰ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਸਰਕਾਰ ਪਿੰਡਗਰੀਬਕਿਸਾਨਨੌਜਵਾਨਮਹਿਲਾ ਅਤੇ ਹਰ ਵਰਗ ਦੇ ਕਲਿਆਣ ਦੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਤੇਜ਼ੀ ਨਾਲ ਲਾਗੂ ਕੀਤਾ ਜਾਵੇਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦਾ ਸਿੱਧਾ ਲਾਭ ਮਿਲ ਸਕੇ।

ਸ੍ਰੀ ਬੇਦੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਲਕੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਧੁਨਿਕ ਖੇਡ ਸਟੇਡੀਅਮਬਿਹਤਰ ਆਵਾਜਾਈ ਵਿਵਸਥਾ ਲਈ ਪੁਲ ਅਤੇ ਸੜਕਾਂਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਿਹਤ ਕੇਂਦਰਾਂ ਅਤੇ ਪਸ਼ੂ ਹਸਪਤਾਲਾਂਆਮ ਜਨਤਾ ਦੀ ਸਹੂਲਤ ਲਈ ਬੱਸ ਸਟੈਂਡਪਾਰਕ ਅਤੇ ਵੱਖ-ਵੱਖ ਜਨਤਕ ਇਮਾਰਤਾਂ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ  ਜਲਦੀ ਤਿਆਰ ਕੀਤੀ ਜਾਵੇਤਾਂ ਜੋ ਵਿਕਾਸ ਕਾਰਜਾਂ ਨੂੰ ਸਮਾਂਬੱਧ ਤਰੀਕੇ ਨਾਲ ਸ਼ੁਰੂ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਨਰਵਾਣਾ ਹਲਕੇ ਦੇ ਵਿਕਾਸ ਨੂੰ ਲੈ ਕੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਕਈ ਵਿਕਾਸ ਪ੍ਰੋਜੈਕਟ ਸਾਕਾਰ ਰੂਪ ਲੈਣਗੇਜਿਸ ਨਾਲ ਖੇਤਰ ਦੀ ਤਸਵੀਰ ਅਤੇ ਕਿਸਮਤ ਬਦਲੇਗੀ। ਹਲਕੇ ਵਿੱਚ ਲਗਭਗ 48 ਕਰੋੜ ਰੁਪਏ ਦੀ ਲਾਗਤ ਨਾਲ 16 ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀਜਿਨ੍ਹਾਂ ਵਿੱਚੋਂ 9 ਸੜਕਾਂ ਤੇ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ। ਇਸੇ ਤਰ੍ਹਾਂ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਆਮ ਨਾਗਰਿਕਾਂ ਤੱਕ ਪਹੁੰਚਾਉਣ ਲਈ 100 ਬਿਸਤਰਿਆਂ ਵਾਲੇ ਹਸਪਤਾਲ ਦੀ ਇਮਾਰਤ ਨੂੰ ਅਪਗ੍ਰੇਡ ਕਰਨ ਦਾ ਕੰਮ ਜਲਦੀ ਸ਼ੁਰੂ ਹੋਵੇਗਾ।

ਸ੍ਰੀ ਬੇਦੀ ਨੇ ਕਿਹਾ ਕਿ ਨਰਵਾਣਾ ਵਿੱਚ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਪਾਰਕ ਵਿਕਸਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੈਰ ਕਰਨ ਲਈ ਬਿਹਤਰ ਸਥਾਨ ਮਿਲ ਸਕੇ। ਇਸੇ ਤਰ੍ਹਾਂ ਉਝਾਨਾ ਵਿੱਚ ਕਮਿਊਨਿਟੀ ਹੈਲਥ ਸੈਂਟਰਫਰੈਣ ਕਲਾਂ ਵਿੱਚ ਪਸ਼ੂ ਡਿਸਪੈਂਸਰੀਨਰਵਾਣਾ ਵਿੱਚ ਪਸ਼ੂ ਹਸਪਤਾਲ ਅਤੇ ਹਾਕੀ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਰਵਾਣਾ-ਟੋਹਾਣਾ ਸੜਕ ਮਾਰਗ ਅਤੇ ਪੁਰਾਣੇ ਐਨ.ਐਚ-65 ‘ਤੇ ਰੇਲਵੇ ਓਵਰਬ੍ਰਿਜ ਦਾ ਨਿਰਮਾਣ ਕੀਤਾ ਜਾਵੇਗਾ। ਇਨ੍ਹਾਂ ਦੋਵਾਂ ਪੁਲਾਂ ਤੇ ਲਗਭਗ 60 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ।

ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰ-ਇਨ-ਚੀਫ ਅਨਿਲ ਕੁਮਾਰ ਦਹੀਆ ਤੋਂ ਇਲਾਵਾ ਸਿਹਤਟਰਾਂਸਪੋਰਟਪਸ਼ੂ ਪਾਲਣਖੇਡਾਂ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *