Shadow

ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਰਾਜ ਸਰਕਾਰ ਗੰਭੀਰ – ਆਰਤੀ ਸਿੰਘ ਰਾਓ

ਚੰਡੀਗੜ੍ਹ, 15 ਮਈ – ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਅਤੇ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਸਵੱਛਤਾਸਨਮਾਨ ਅਤੇ ਸਸ਼ਕਤੀਕਰਨ” ਦੇ ਉਦੇਸ਼ ਨਾਲ ਮਹਿਲਾ ਅਤੇ ਕਿਸ਼ੋਰੀ ਸਨਮਾਨ ਯੋਜਨਾ ਦੇ ਤਹਿਤ ਮੇਨਸਟ੍ਰੂਅਲ ਹਾਈਜੀਨ ਮਿਸ਼ਨ” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ 10 ਤੋਂ 45 ਸਾਲ ਦੀ ਉਮਰ ਵਰਗ ਦੀਆਂ ਬੀ.ਪੀ.ਐਲ. ਸ਼੍ਰੇਣੀ ਦੀਆਂ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਮਾਹਵਾਰੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਮੁਫ਼ਤ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਤੌਰ ਤੇ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।

ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀਆਂ ਨੂੰ ਸਰਲ ਪ੍ਰਕਿਰਿਆ ਤਹਿਤ ਨਿਰਧਾਰਤ ਪੋਰਟਲ ਤੇ 20 ਮਈ, 2026 ਤੱਕ ਅਪਲਾਈ ਕਰਨਾ ਹੋਵੇਗਾ। ਇਸ ਤੋਂ ਇਲਾਵਾਲਾਭਪਾਤਰੀ ਆਪਣੇ ਨਜ਼ਦੀਕੀ ਆਂਗਣਵਾੜੀ ਕੇਂਦਰ ਤੋਂ ਵੀ ਯੋਜਨਾ ਦੀ ਜਾਣਕਾਰੀ ਅਤੇ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਮਹਿਲਾਵਾਂ ਵਿੱਚ ਮਾਹਵਾਰੀ ਨਾਲ ਜੁੜੀਆਂ ਭਰਮ-ਭੁਲੇਖਿਆਂ ਨੂੰ ਦੂਰ ਕਰਨਾਸਵੱਛਤਾ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਹੈ। ਇਸ ਯੋਜਨਾ ਰਾਹੀਂ ਮਹਿਲਾਵਾਂ ਦੇ ਸਿਹਤ ਪੱਧਰ ਵਿੱਚ ਸੁਧਾਰ ਲਿਆਉਣ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ।

ਸਿਹਤ ਮੰਤਰੀ ਨੇ ਸਾਰੀਆਂ ਪਾਤਰ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਬਣਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਦਾ ਲਾਭ ਅੰਤਿਮ ਕਤਾਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਯਕੀਨੀ ਬਣਾਏ ਜਾਣ।

Leave a Reply

Your email address will not be published. Required fields are marked *