Shadow

ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸ਼ੇਰਪੁਰ, 22 ਮਈ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਈ ਗਈ।

ਚੈਕਿੰਗ ਦੌਰਾਨ ਕੁੱਲ 10 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਵੱਲੋਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਸਟ ਏਡ ਬਾਕਸ, ਫਾਇਰ ਸੇਫਟੀ ਪ੍ਰਬੰਧ ਅਤੇ ਹੋਰ ਜ਼ਰੂਰੀ ਸੁਰੱਖਿਆ ਮਾਪਦੰਡਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਇਸ ਮੌਕੇ ਸੰਬੰਧਿਤ ਡਰਾਈਵਰਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

ਇਸ ਚੈਕਿੰਗ ਟੀਮ ਵਿੱਚ ਸ੍ਰੀ ਪਵਨ ਕੁਮਾਰ, ਐਸ.ਆਈ. (ਪੁਲਿਸ ਵਿਭਾਗ), ਸ੍ਰੀ ਬਲਵਿੰਦਰ ਸਿੰਘ, ਏ.ਐਸ.ਆਈ. (ਪੁਲਿਸ ਵਿਭਾਗ), ਸ੍ਰੀ ਰਾਮ ਪ੍ਰਤਾਪ, ਏ.ਐਸ.ਆਈ. (ਪੁਲਿਸ ਵਿਭਾਗ), ਸ੍ਰੀ ਰੁਪਿੰਦਰ ਸਿੰਘ (ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਸੰਗਰੂਰ) ਅਤੇ ਸ੍ਰੀ ਸਮਨਦੀਪ ਸਿੰਘ (ਸਿੱਖਿਆ ਵਿਭਾਗ) ਸ਼ਾਮਲ ਸਨ।

ਟੀਮ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਪਹਿਲੀ ਤਰਜੀਹ ਹੈ ਅਤੇ ਇਸ ਮਕਸਦ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਆਗਾਮੀ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਵਾਹਨਾਂ ਵਿੱਚ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਰੋਕਿਆ ਜਾ ਸਕੇ।

Leave a Reply

Your email address will not be published. Required fields are marked *