Shadow

ਸ਼ਹੀਦਾਂ ਦੇ ਸਨਮਾਨ ਨੂੰ ਸਰਵਉੱਚ ਪ੍ਰਾਥਮਿਕਤਾ – ਰਾਓ ਇੰਦਰਜੀਤ ਸਿੰਘ

ਚੰਡੀਗੜ੍ਹ, 31 ਮਈ – ਕੇਂਦਰੀ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲਾ ਅਤੇ ਸੱਭਿਆਚਾਰ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਨੇ ਐਤਵਾਰ ਨੂੰ ਰੇਵਾੜੀ ਜ਼ਿਲ੍ਹੇ ਦੇ ਪਿੰਡ ਖੰਡੋਡਾ ਵਿੱਚ ਅਮਰ ਸ਼ਹੀਦ ਅਰੁਣ ਕੁਮਾਰ ਯਾਦਵ ਦੇ ਪ੍ਰਤਿਮਾ ਦਾ ਉਦਘਾਟਨ ਕੀਤਾ। ਸ਼ਹੀਦ ਅਰੁਣ ਕੁਮਾਰ ਯਾਦਵ ਸਿੱਕਮ ਵਿੱਚ ਡਿਊਟੀ ਦੌਰਾਨ ਆਈ ਕੁਦਰਤੀ ਆਪਦਾ ਵਿੱਚ ਆਮ ਲੋਕਾਂ ਅਤੇ ਆਪਣੇ ਸਾਥੀਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਆਪਣੀ ਬਹਾਦਰੀ ਅਤੇ ਵੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ ਅਕਤੂਬਰ, 2023 ਨੂੰ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ।

ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਬਾਵਲ ਦੇ ਵਿਧਾਇਕ ਡਾ. ਕ੍ਰਿਸ਼ਨ ਕੁਮਾਰਕੋਸਲੀ ਦੇ ਵਿਧਾਇਕ ਅਨਿਲ ਯਾਦਵ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਵੰਦਨਾ ਪੋਪਲੀ ਵਿਸ਼ੇਸ਼ ਤੌਰ ਤੇ ਮੌਜ਼ੂਦ ਰਹੇ। ਕੇਂਦਰੀ ਮੰਤਰੀ ਨੇ ਪਿੰਡਾਂ ਦੇ ਵਿਕਾਸ ਲਈ 21 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦੇਣ ਵਾਲੇ ਵੀਰ ਜਵਾਨਾਂ ਦਾ ਸਨਮਾਨ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਅਰੁਣ ਕੁਮਾਰ ਯਾਦਵ ਨੇ ਦੇਸ਼ ਦੀ ਸੇਵਾ ਵਿੱਚ ਆਪਣਾ ਸਭ ਕੁਝ ਨਿਛਾਵਰ ਕਰਕੇ ਨੌਜਵਾਨਾਂ ਲਈ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੂੰ ਆਪਣਾ ਸਰਵੋਤਮ ਯੋਗਦਾਨ ਪਾਉਣ ਲਈ ਫ਼ੌਜ ਵੱਲੋਂ ਮੈਡਲ ਵੀ ਪ੍ਰਦਾਨ ਕੀਤੇ ਗਏਜੋ ਉਨ੍ਹਾਂ ਦੇ ਅਥਾਹ ਹੌਸਲੇ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਦੀ ਅੰਤਰਿਮ ਫੋਰਸ ਦੇ ਤਹਿਤ ਲੇਬਨਾਨ ਦੇਸ਼ ਵਿੱਚ ਇੱਕ ਸਾਲ ਹੌਸਲੇ ਅਤੇ ਬਹਾਦਰੀ ਨਾਲ ਆਪਣੀਆਂ ਸੇਵਾਵਾਂ ਵੀ ਦਿੱਤੀਆਂ। ਦੇਸ਼ ਵਾਸੀ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਤੋਂ ਦੇਸ਼ ਭਗਤੀ ਅਤੇ ਫ਼ਰਜ਼ ਨਿਭਾਉਣ ਦੀ ਪ੍ਰੇਰਨਾ ਲੈਂਦੀਆਂ ਰਹਿਣਗੀਆਂ।

ਕੇਂਦਰੀ ਮੰਤਰੀ ਨੇ ਕਿਹਾ ਕਿ ਹਮੇਸ਼ਾ ਤੋਂ ਹੀ ਦੱਖਣੀ ਹਰਿਆਣਾ ਦੇ ਨੌਜਵਾਨ ਫ਼ੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਰਾਖੀ ਲਈ ਅੱਗੇ ਰਹੇ ਹਨ। ਉਨ੍ਹਾਂ ਨੇ ਉਨ੍ਹਾਂ ਮਾਵਾਂ-ਭੈਣਾਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਆਪਣੇ ਬੱਚਿਆਂ ਅਤੇ ਭਰਾਵਾਂ ਨੂੰ ਫ਼ੌਜ ਵਿੱਚ ਭਰਤੀ ਕਰਵਾ ਕੇ ਦੇਸ਼ ਦੀ ਸੁਰੱਖਿਆ ਲਈ ਸਰਹੱਦ ਤੇ ਤਾਇਨਾਤ ਕੀਤਾ ਹੈ।

ਇਸ ਮੌਕੇ ਤੇ ਕੇਂਦਰੀ ਮੰਤਰੀ ਨੇ ਸ਼ਹੀਦ ਅਰੁਣ ਕੁਮਾਰ ਯਾਦਵ ਦੀ ਮਾਤਾਪਤਨੀ ਅਤੇ ਬੱਚਿਆਂ ਨੂੰ ਵੀ ਭਰੋਸਾ ਦਿਵਾਇਆ ਕਿ ਸਰਕਾਰ ਹਰ ਕਦਮ ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਅਰੁਣ ਕੁਮਾਰ ਯਾਦਵ ਦੇ ਨਾਂ ਤੇ ਰੱਖਣਪਿੰਡ ਦੇ ਟੋਭਿਆਂ ਨੂੰ ਨਹਿਰੀ ਪਾਣੀ ਨਾਲ ਜੋੜਨ ਅਤੇ ਹੋਰ ਵਿਕਾਸ ਸਬੰਧੀ ਮੰਗਾਂ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਕੇਂਦਰੀ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਵਿਸ਼ਿਆਂ ਤੇ ਹਮਦਰਦੀ ਪੂਰਵਕ ਵਿਚਾਰ ਕਰਨ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *