Shadow

ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਹੋਏ ਉਲੇਖਯੋਗ ਅਤੇ ਹਾਂਪੱਖੀ ਬਦਲਾਅ – ਸ੍ਰੀ ਕ੍ਰਿਸ਼ਨ ਕੁਮਾਰ ਬੇਦੀ

ਚੰਡੀਗੜ੍ਹ, 4 ਜੂਨ – ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਅਤੇ ਅੰਤੋਂਦੇਯ ਵਿਭਾਗ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨਹਰਿਆਣਾ ਰਾਜ ਸਮਾਜ ਭਲਾਈ ਬੋਰਡਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਅਤੇ ਹਰਿਆਣਾ ਕੇਸ਼ਕਲਾ ਤੇ ਸਕਿਲ ਵਿਕਾਸ ਬੋਰਡ ਦੇ ਨਵ-ਨਿਯੁਕਤ ਚੇਅਰਮੈਨਾਂਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੂੰ ਰਸਮੀ ਤੌਰ ਤੇ ਅਹੁਦਾ ਸੰਭਾਲਿਆ।

ਅਹੁਦਾ ਸੰਭਾਲਣ ਵਾਲਿਆਂ ਵਿੱਚ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਇਸ਼ਵਰ ਸਿੰਘ ਪਲਾਕਾਵਾਈਸ-ਚੇਅਰਮੈਨ ਸ੍ਰੀ ਭਾਰਤ ਭੂਸ਼ਣ ਟਾਕ ਅਤੇ ਮੈਂਬਰ ਸ੍ਰੀ ਮੋਹਿਤ ਵਾਲਮਿਕੀ, ਸ੍ਰੀ ਜਿਤੇਂਦਰ ਵਾਲਮਿਕੀ, ਸ੍ਰੀਮਤੀ ਰੇਖਾ ਰਾਣੀ, ਸ੍ਰੀ ਸੰਜੀਵ ਘਾਰੂ ਅਤੇ ਸ੍ਰੀ ਚੰਦਰਪ੍ਰਕਾਸ਼ ਬੋਸਤੀਹਰਿਆਣਾ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਕੈਪਟਨ ਯੋਗੇਸ਼ ਬੈਰਾਗੀਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਜਸਮੇਰ ਸਿੰਘ ਬੰਜਾਰਾ ਅਤੇ ਵਾਈਸ-ਚੇਅਰਮੈਨ ਸ੍ਰੀ ਓਮਪਾਲਅਤੇ ਹਰਿਆਣਾ ਕੇਸ਼ਕਲਾ ਅਤੇ ਹੁਨਰ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਯਸ਼ਪਾਲ ਠਾਕੁਰ ਅਤੇ ਵਾਈਸ-ਚੇਅਰਮੈਨ ਸ੍ਰੀ ਨਰੇਸ਼ ਕੁਮਾਰ ਸੈਨ ਸ਼ਾਮਲ ਰਹੇ।

ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਨਵ-ਨਿਯੁਕਤ ਚੇਅਰਮੈਨਾਂਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈਉਸ ਦਾ ਨਿਰਵਾਹ ਉਹ ਪੂਰੀ ਇਮਾਨਦਾਰੀਨਿਸ਼ਠਾ ਅਤੇ ਸੇਵਾ ਭਾਵਨਾ ਨਾਲ ਕਰਨ। ਉਹਨਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਵਰਨਣਯੋਗ ਅਤੇ ਹਾਂਪੱਖੀ ਬਦਲਾਅ ਹੋਏ ਹਨ। ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੁਢਾਪਾ ਸਨਮਾਨ ਭੱਤੇ ਦੀ ਵੰਡ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਸੀਜਦੋਂ ਕਿ ਅੱਜ ਇਹ ਭੱਤਾ ਸਿੱਧਾ ਲਾਭਕਾਰਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਰਿਹਾ ਹੈ। ਉਹਨਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ  ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉਹਨਾਂ ਤੋਂ ਬਹੁਤ ਸਾਰੀਆਂ ਉਮੀਦਾਂ ਹਨ। ਇਸ ਲਈ ਉਹ ਜਨਸੇਵਾ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਜਨਤਾ ਦੀਆਂ ਉਮੀਦਾਂ ਤੇ ਖਰਾ ਉਤਰਨ ਦਾ ਯਤਨ ਕਰਨ।

ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਜ਼ਮੀਨੀ ਪੱਧਰ ਨਾਲ ਜੁੜੇ ਲੋਕਾਂ ਨੂੰ ਵੱਖ-ਵੱਖ ਬੋਰਡਾਂ ਵਿੱਚ ਚੇਅਰਮੈਨਵਾਈਸ-ਚੇਅਰਮੈਨ ਅਤੇ ਮੈਂਬਰ ਵਜੋਂ ਨਿਯੁਕਤ ਕਰਨ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਨਵ-ਨਿਯੁਕਤ ਚੇਅਰਮੈਨਵਾਈਸ-ਚੇਅਰਮੈਨ ਅਤੇ ਮੈਂਬਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਪਾਏਦਾਨ ਤੇ ਖੜ੍ਹੇ ਗਰੀਬ ਤੋਂ ਗਰੀਬ ਵਿਅਕਤੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਦਾ ਲਾਭ ਯਕੀਨੀ ਬਣਾਉਣਗੇ।

ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਸ੍ਰੀ ਅਜੇ ਕੁਮਾਰਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਵਿਵੇਕ ਪਦਮ ਸਿੰਘਸੂਬਾ ਪ੍ਰਭਾਰੀ ਡਾ. ਸਤੀਸ਼ ਪੂਨੀਆਸੂਬਾ ਜਨਰਲ ਸਕੱਤਰ ਸ੍ਰੀ ਸੁਰਿੰਦਰ ਪੂਨੀਆਸੂਬਾ ਉਪ-ਪ੍ਰਧਾਨ ਸ੍ਰੀਮਤੀ ਬੰਤੋ ਕਟਾਰੀਆਸਾਬਕਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

Leave a Reply

Your email address will not be published. Required fields are marked *