Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਚਾਇਤਾਂ ਨੂੰ ਮਿਲਿਆ ਬੇਮਿਸਾਲ ਸਸ਼ਕਤੀਕਰਨ, ਵਿਕਸਿਤ ਭਾਰਤ ਦੀ ਨੀਂਹ ਬਣ ਰਹੇ ਪਿੰਡ – ਕ੍ਰਿਸ਼ਨ ਲਾਲ ਪੰਵਾਰ

ਚੰਡੀਗੜ੍ਹ, 10 ਜੂਨ – ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਦੇ ਸਫ਼ਲ ਆਯੋਜਨ ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੀਆਂ ਪੰਚਾਇਤਾਂ ਨੂੰ ਬੇਮਿਸਾਲ ਅਧਿਕਾਰਸਾਧਨ ਅਤੇ ਸਨਮਾਨ ਮਿਲਿਆ ਹੈ। ਪੰਚਾਇਤਾਂ ਨੂੰ ਵਿਕਾਸ ਪ੍ਰਕਿਰਿਆ ਦਾ ਅਸਲ ਭਾਈਵਾਲ ਬਣਾ ਕੇ ਹਰਿਆਣਾ ਸਰਕਾਰ ਪਿੰਡਾਂ ਨੂੰ ਆਤਮ-ਨਿਰਭਰਸਾਫ਼-ਸੁਥਰੇਆਧੁਨਿਕ ਅਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ।

ਪੰਚਾਇਤ ਮੰਤਰੀ ਸ੍ਰੀ ਪੰਵਾਰ ਨੇ ਕਿਹਾ ਕਿ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ 2,697 ਕਰੋੜ ਰੁਪਏ ਦੀ ਰਕਮ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਜਾਰੀ ਕਰਨਾ ਸਰਕਾਰ ਦੀ ਗਰੀਬਾਂ ਦੀ ਭਲਾਈ ਦੀ ਸੋਚ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀਮੁੱਖ ਮੰਤਰੀ ਨੇ ਸਵੱਛਤਾ ਅਤੇ ਵਿਕਾਸ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸੂਬੇ ਦੀਆਂ ਛੇ ਗ੍ਰਾਮ ਪੰਚਾਇਤਾਂ ਨੂੰ ਜਾਗ੍ਰਿਤ ਗ੍ਰਾਮ ਪੁਰਸਕਾਰ’ ਤਹਿਤ ਕਰੋੜ 66 ਲੱਖ ਰੁਪਏ ਦੀ ਸਨਮਾਨ ਰਕਮ ਵੀ ਪ੍ਰਦਾਨ ਕੀਤੀਜੋ ਹੋਰ ਪਿੰਡਾਂ ਲਈ ਉਤਸ਼ਾਹ ਦਾ ਕੰਮ ਕਰੇਗੀ।

ਸ੍ਰੀ ਪੰਵਾਰ ਨੇ ਕਿਹਾ ਕਿ 350 ਅਟਲ ਲਾਇਬ੍ਰੇਰੀਆਂ ਦਾ ਉਦਘਾਟਨਐਲਈਡੀ ਸਟ੍ਰੀਟ ਲਾਈਟ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਪੇਂਡੂ ਵਿਕਾਸ ਨਾਲ ਜੁੜੀਆਂ ਕਈ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਉਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਮੌਜੂਦਾ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੇਂਡੂ ਖੇਤਰਾਂ ਦੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏਪਿਛਲੇ 20 ਸਾਲਾਂ ਤੋਂ ਸ਼ਾਮਲਾਤ ਜ਼ਮੀਨ ਤੇ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਲਈ ਅਪਲਾਈ ਕਰਨ ਦੀ ਮਿਆਦ ਨੂੰ ਵਧਾ ਕੇ 16 ਜਨਵਰੀ, 2027 ਤੱਕ ਕਰ ਦਿੱਤਾ ਹੈਜੋ ਕਿ ਸਮਾਜਿਕ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਵਿਕਸਿਤ ਭਾਰਤ-2047 ਦੇ ਟੀਚੇ ਵਿੱਚ ਪੰਚਾਇਤਾਂ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਸੇਵਾਸੁਸ਼ਾਸਨ ਅਤੇ ਗਰੀਬ ਭਲਾਈ ਦੀ 12 ਸਾਲਾਂ ਦੀ ਇਤਿਹਾਸਕ ਯਾਤਰਾ ਤੈਅ ਕੀਤੀ ਹੈ। ਪ੍ਰਧਾਨ ਮੰਤਰੀ ਨੇ ਪਿੰਡਾਂ ਨੂੰ ਵਿਕਾਸ ਦਾ ਆਖਰੀ ਨਹੀਂਸਗੋਂ ਪਹਿਲਾ ਕੇਂਦਰ ਮੰਨਦੇ ਹੋਏ ਜੋ ਦ੍ਰਿਸ਼ਟੀ ਦੇਸ਼ ਨੂੰ ਦਿੱਤੀ ਹੈਉਸੇ ਵਿਜ਼ਨ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੇ ਹਨ। ਅੱਜ ਸੂਬੇ ਦੀਆਂ ਪੰਚਾਇਤਾਂ ਕੇਵਲ ਸਥਾਨਕ ਪ੍ਰਸ਼ਾਸਨ ਦੀ ਇਕਾਈ ਨਹੀਂਸਗੋਂ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਸਾਕਾਰ ਕਰਨ ਦੀ ਇੱਕ ਮਜ਼ਬੂਤ ਨੀਂਹ ਬਣ ਰਹੀਆਂ ਹਨ।

ਪੰਚਾਇਤ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦਾ ਰਸਤਾ ਪਿੰਡਾਂ ਵਿੱਚੋਂ ਹੋ ਕੇ ਗੁਜ਼ਰਦਾ ਹੈ। ਜਦੋਂ ਪਿੰਡ ਸਾਫ਼-ਸੁਥਰੇਨਸ਼ਾ ਮੁਕਤਪੜ੍ਹੇ-ਲਿਖੇਡਿਜੀਟਲ ਅਤੇ ਆਤਮ-ਨਿਰਭਰ ਬਣਨਗੇਉਦੋਂ ਹੀ ਵਿਕਸਿਤ ਭਾਰਤ ਦਾ ਸੰਕਲਪ ਸਾਕਾਰ ਹੋਵੇਗਾ। ਇਸੇ ਉਦੇਸ਼ ਨਾਲ ਹਰਿਆਣਾ ਸਰਕਾਰ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਨੌਜਵਾਨਾਂ ਲਈ ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਅਤੇ ਔਰਤਾਂ ਦੇ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਸ੍ਰੀ ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿੰਡਾਂ ਵਿੱਚ ਕੂੜਾ ਪ੍ਰਬੰਧਨ ਨੂੰ ਮਜ਼ਬੂਤ ਬਣਾਉਣਈ-ਵਾਹਨਾਂ ਨੂੰ ਉਤਸ਼ਾਹਿਤ ਕਰਨਕੁਦਰਤੀ ਖੇਤੀ ਨੂੰ ਹੁਲਾਰਾ ਦੇਣਜਲ ਸੰਭਾਲਖੇਡ ਸੱਭਿਆਚਾਰ ਦੇ ਪਸਾਰ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਮਜ਼ਬੂਤ ਕਰਨ ਵਰਗੇ ਵਿਸ਼ਿਆਂ ਤੇ ਦਿੱਤੇ ਗਏ ਸੱਦੇ ਨਾਲ ਪੇਂਡੂ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਕੇਵਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦਾ ਸਾਧਨ ਨਹੀਂ ਹਨ,

Leave a Reply

Your email address will not be published. Required fields are marked *