Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

ਚੰਡੀਗੜ੍ਹ, 11 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇੱਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ ਜਮਾਤ 8ਵੀਂ ਦੇ ਇਤਿਹਾਸ ਦੇ ਕੋਰਸ ਵਿੱਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗਕੁਰਬਾਨੀ ਅਤੇ ਆਦਰਸ਼ਾਂ ਤੋਂ ਜਾਣੂ ਹੋਣਗੇ।

ਮੁੱਖ ਮੰਤਰੀ ਨੇ ਹਰਿਆਣਾ ਵਿੱਚ ਮਨਾਏ ਗਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਮੌਕੇ ਤੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ। ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ ਵਿੱਚ ਸ਼ਾਮਲ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾਸਮਾਨਤਾਸੇਵਾਕਰੁਣਾਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਨੂੰ ਜਾਤਧਰਮ ਅਤੇ ਵਰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨਕਿਉਂਕਿ ਉਹ ਸਮਾਜ ਵਿੱਚ ਸਦਭਾਵਨਾਨੈਤਿਕ ਮੁੱਲਾਂ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀਆਂ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇੱਕ ਭਾਈਚਾਰੇ ਦੀ ਵਿਰਾਸਤ ਨਹੀਂਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ, ਜੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਕ ਕਾਰਜ ਕੀਤਾ। ਉਨ੍ਹਾਂ ਦਾ ਜੀਵਨ ਹਿੰਮਤ, ਲੀਡਰਸ਼ਿਪਦੇਸ਼ ਭਗਤੀ ਅਤੇ ਜਨ-ਭਲਾਈ ਦੀ ਭਾਵਨਾ ਦਾ ਇੱਕ ਵਿਲੱਖਣ ਉਦਾਹਰਣ ਹੈਜੋ ਅੱਜ ਵੀ ਨੌਜਵਾਨਾਂ ਨੂੰ ਸੱਚ ਅਤੇ ਨਿਆਂ ਦੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਸ੍ਰੀ ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਦੇ ਆਦਰਸ਼ਾਂ ਨਾਲ ਜੋੜਨ ਦੀ ਲੋੜ ਹੈਉਦੋਂ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਅਧਾਰਤ ਅਧਿਆਏ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਮਾਧਿਅਮ ਬਣਨਗੇ। ਇਨ੍ਹਾਂ ਅਧਿਆਇਆਂ ਰਾਹੀਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀਸੇਵਾ ਭਾਵਨਾਸਮਾਜਿਕ ਸਦਭਾਵਨਾਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਦਾ ਵਿਕਾਸ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਗਿਆਨ ਪ੍ਰਾਪਤੀ ਦਾ ਮਾਧਿਅਮ ਨਹੀਂਸਗੋਂ ਸੰਸਕਾਰ ਨਿਰਮਾਣ ਦਾ ਇੱਕ ਮਜ਼ਬੂਤ ਸਾਧਨ ਮੰਨਦੀ ਹੈ। ਇਸੇ ਸੋਚ ਤਹਿਤ ਸਕੂਲੀ ਕੋਰਸ ਵਿੱਚ ਅਜਿਹੇ ਮਹਾਂਪੁਰਖਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਥਾਨ ਦਿੱਤਾ ਜਾ ਰਿਹਾ ਹੈਜਿਨ੍ਹਾਂ ਨੇ ਦੇਸ਼ ਅਤੇ ਸਮਾਜ ਲਈ ਮਿਸਾਲੀ ਕਾਰਜ ਕੀਤੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲਜਾਗਰੂਕ ਅਤੇ ਦੇਸ਼ ਹਿੱਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਦੀ ਪ੍ਰੇਰਨਾ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੀ ਖੁਸ਼ਹਾਲ ਸੱਭਿਆਚਾਰਕਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਮਹਾਨ ਸੰਤਾਂਗੁਰੂਆਂ ਅਤੇ ਰਾਸ਼ਟਰੀ ਨਾਇਕਾਂ ਦੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਰਥਕ ਕਦਮ ਚੁੱਕਦੀ ਰਹੇਗੀ।

ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੀ ਇਸ ਮਹੱਤਵਪੂਰਨ ਪਹਿਲ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਅਤੇ ਜਜ਼ਬਾਤੀ ਤੌਰ ਤੇ ਜੁੜੀ ਮੰਗ ਨੂੰ ਪੂਰਾ ਕਰਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਹ ਫੈਸਲਾ ਨਾ ਸਿਰਫ ਸਿੱਖ ਭਾਈਚਾਰੇ ਲਈ ਸਨਮਾਨ ਅਤੇ ਮਾਣ ਵਾਲੀ ਗੱਲ ਹੈਸਗੋਂ ਸੂਬਾ ਸਰਕਾਰ ਦੀ ਸਾਰੇ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਾਵੇਸ਼ੀ ਸੋਚ ਨੂੰ ਵੀ ਦਰਸਾਉਂਦਾ ਹੈ।

Leave a Reply

Your email address will not be published. Required fields are marked *