Shadow

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ

ਧੂਰੀ, 16 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ।

ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਤਰਜੀਹ ਹੈ।

ਇਸ ਮੌਕੇ ਟਰੇਡ ਵਿੰਗ ਦੇ ਮੈਂਬਰ ਬਸੰਤ ਲਾਲ, ਕੁਲਦੀਪ ਸਿੰਘ, ਬਿਲਾਲ ਖਾਨ, ਦੀਪਕ ਵਰਮਾ, ਅਮਨ ਖਾਨ, ਰਜਿੰਦਰ ਕੁਮਾਰ, ਜਗਤਾਰ ਸਿੰਘ, ਦਰਸ਼ਨ ਕੁਮਾਰ ਅਤੇ ਜਸਵੀਰ ਸਿੰਘ ਐਮਸੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *