Shadow

ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹ ਕੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਜਾਵੇ। ਨਵੀਆਂ ਬਣਨ ਵਾਲੀਆਂ ਇਮਾਰਤਾਂ ਨਾ ਸਿਰਫ਼ ਆਕਰਸ਼ਕ ਹੋਣਸਗੋਂ ਇਹ ਵਰਟੀਕਲ ਰੂਪ ਵਿੱਚ ਹੋਣਤਾਂ ਜੋ ਬਾਕੀ ਬਚਦੀ ਜਗ੍ਹਾ ਦੀ ਵਰਤੋਂ ਬੱਚਿਆਂ ਲਈ ਖੇਡ ਦੇ ਮੈਦਾਨ ਵਜੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਖਸਤਾਹਾਲ ਇਮਾਰਤ ਵਿੱਚ ਬੱਚਿਆਂ ਦੀਆਂ ਕਲਾਸਾਂ ਨਾ ਲੱਗਣਉਨ੍ਹਾਂ ਨੂੰ ਨੇੜਲੇ ਸਰਕਾਰੀ ਭਵਨਾਂ ਜਾਂ ਦੂਜੇ ਸਕੂਲਾਂ ਵਿੱਚ ਉਦੋਂ ਤੱਕ ਸ਼ਿਫਟ ਕੀਤਾ ਜਾਵੇ ਜਦੋਂ ਤੱਕ ਨਵੀਂ ਇਮਾਰਤ ਦੀ ਉਸਾਰੀ ਨਹੀਂ ਹੋ ਜਾਂਦੀ। ਇਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿੱਚ ਸੀਐਮਜੀਜੀਏ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੇ ਸਿੰਘ ਦਹੀਆਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲਐਸਪੀਡੀ ਸ੍ਰੀ ਸਵਪਨਿਲ ਰਵਿੰਦਰ ਪਾਟਿਲਮੁੱਖ ਮੰਤਰੀ ਦੇ ਓਐਸਡੀ ਸ੍ਰੀ ਰਾਜੇਸ਼ ਸੰਧੂ ਅਤੇ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਵੀ ਮੌਜ਼ੂਦ ਸਨ।

ਇਸ ਦੌਰਾਨ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ ਨੇ ਸੂਬੇ ਦੇ ਵੱਖ-ਵੱਖ ਸਕੂਲਾਂ ਅਤੇ ਜਲ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਤੋਂ ਬਾਅਦ ਆਪਣੀ ਰਿਪੋਰਟ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਉਪਲਬਧ ਸਾਇੰਸ ਲੈਬਕੰਪਿਊਟਰ ਲੈਬ ਅਤੇ ਹੋਰ ਸਹੂਲਤਾਂ ਬੱਚਿਆਂ ਨੂੰ ਸੁਚਾਰੂ ਰੂਪ ਨਾਲ ਮਿਲਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਡਿਊਲ ਡੈਸਕ ਜਲਦ ਉਪਲਬਧ ਕਰਵਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਵਿੱਚ ਪੁਰਾਣੇ ਹੋ ਚੁੱਕੇ ਕੰਪਿਊਟਰ ਅਤੇ ਹੋਰ ਉਪਕਰਨਾਂ ਦੀ ਇੱਕ ਮਹੀਨੇ ਦੇ ਅੰਦਰ ਨਿਲਾਮੀ ਆਦਿ ਦੀ ਪ੍ਰਕਿਰਿਆ ਨੂੰ ਪੂਰਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਨਵੀਂ ਇਮਾਰਤ ਦੀ ਲੋੜ ਹੈਉਨ੍ਹਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਕੀਤਾ ਜਾਵੇਤਾਂ ਜੋ ਬੱਚਿਆਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਨਾ ਹੋਵੇ।

ਰਿਪੋਰਟ ਤਲਬ ਕੀਤੀਜਵਾਬਦੇਹੀ ਯਕੀਨੀ ਹੋਵੇਗੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਾਹਮਣੇ ਸੀਐਮਜੀਜੀਏ ਦੁਆਰਾ ਦਿਖਾਈ ਗਈ ਰਿਪੋਰਟ ਦੇ ਆਧਾਰ ਤੇ ਜਿਨ੍ਹਾਂ ਸਕੂਲਾਂ ਵਿੱਚ ਖਾਮੀਆਂ ਮਿਲੀਆਂ ਹਨਉਨ੍ਹਾਂ ਦੀ ਰਿਪੋਰਟ ਤਲਬ ਕੀਤੀ ਗਈ ਹੈ। ਮੁੱਖ ਮੰਤਰੀ ਨੇ ਡੀਈਓ ਤੋਂ ਲੈ ਕੇ ਸਾਰਿਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਲਾਸ-ਏ ਦੇ ਅਧਿਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਜਾਂ ਮੁੱਖ ਅਧਿਆਪਕਾਂ ਦੀ ਉੱਥੇ ਵਿਵਸਥਾ ਆਦਿ ਬਣਾਈ ਰੱਖਣ ਦੀ ਜਵਾਬਦੇਹੀ ਤੈਅ ਹੋਵੇਜੇਕਰ ਕਿਸੇ ਸਕੂਲ ਵਿੱਚ ਖਾਮੀ ਮਿਲਦੀ ਹੈ ਤਾਂ ਉਸ ਸਬੰਧ ਵਿੱਚ ਤੁਰੰਤ ਐਕਸ਼ਨ ਲਿਆ ਜਾਵੇ।

ਜਲ ਪ੍ਰੋਜੈਕਟਾਂ ਬਾਰੇ ਵੀ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿੱਚ ਜਲ ਪ੍ਰੋਜੈਕਟਾਂ ਨੂੰ ਮਜ਼ਬੂਤ ਕਰਨ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸਾਹਮਣੇ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਮਹਾਗ੍ਰਾਮ ਯੋਜਨਾ ਤਹਿਤ ਹੋ ਰਹੇ ਕੰਮਾਂ ਤੋਂ ਇਲਾਵਾ ਅੰਮ੍ਰਿਤ ਸਰੋਵਰ ਦੇ ਮੁਲਾਂਕਣ ਅਤੇ ਜਲਘਰਾਂ ਦੀ ਸਥਿਤੀ ਸਬੰਧੀ ਰਿਪੋਰਟ ਦਿਖਾਈ ਗਈ। ਮੁੱਖ ਮੰਤਰੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰਿਆਣਾ ਵਿੱਚ ਜਿਨ੍ਹਾਂ ਪਿੰਡਾਂ ਵਿੱਚ ਮਹਾਗ੍ਰਾਮ ਯੋਜਨਾ ਦੇ ਕੰਮ ਚੱਲ ਰਹੇ ਹਨਉਨ੍ਹਾਂ ਵਿੱਚ ਐਸਟੀਪੀ ਤੇ ਮੁੱਖ ਤੌਰ ਤੇ ਫੋਕਸ ਕੀਤਾ ਜਾਵੇ। ਉਨ੍ਹਾਂ ਦੀ ਉਸਾਰੀਕੁਨੈਕਸ਼ਨ ਆਦਿ ਦਾ ਕੰਮ ਸਮੇਂ ਰਹਿੰਦਿਆਂ ਪੂਰਾ ਹੋਵੇ। ਨਾਲ ਹੀਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਦੇ ਮੱਦੇਨਜ਼ਰ ਡਰੇਨਾਂ ਅਤੇ ਸੀਵਰੇਜ ਆਦਿ ਦੀ ਸਫਾਈ ਕਰਵਾਉਣ ਦੇ ਨਿਰਦੇਸ਼ ਵੀ ਸਬੰਧਤ ਵਿਭਾਗ ਨੂੰ ਦਿੱਤੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਆਮ ਜਨਤਾ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਕਰਨਾ ਹੈ।

Leave a Reply

Your email address will not be published. Required fields are marked *