ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਨਿਯੁਕਤ ਕੀਤੇ ਸਟਾਫ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 29 ਫਰਵਰੀ:

     ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧ ਵਿਚ ਅੱਜ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ 2ਮਾਰਚ ਤੋਂ ਨਵੇਂ ਸ਼ੁਰੂ ਕੀਤੇ ਜਾ ਰਹੇ 2 ਆਮ ਆਦਮੀ ਕਲੀਨਿਕਾਂ ਲਈ ਮੈਡੀਕਲ ਅਫਸਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਸਹਾਇਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿੱਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ 2 ਮਾਰਚ 2024 ਤੋਂ ਜਿਲ੍ਹੇ ਵਿੱਚ 2 ਹੋਰ ਆਮ ਆਦਮੀ ਕਲੀਨਿਕ ਗਿੱਦੜਬਾਹਾ ਅਤੇ ਬਰੀਵਾਲਾ ਵਿਖੇ ਖੁੱਲਣ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ 20 ਆਮ ਆਦਮੀ ਕਲੀਨਿਕਾਂ ਵਲੋਂ ਹੁਣ ਤੱਕ 195927 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 82825 ਮਰੀਜਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਲੋੜੀਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿੱਚ 38 ਤਰਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਅਤੇ ਦੱਸਿਆ ਕਿ ਆਮ ਆਦਮੀ ਕਲੀਨਿਕ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ।

ਇਸ ਮੌਕੇ ਡਾ. ਬੰਦਨਾ ਬਾਂਸਲ ਡੀ.ਐਮ.ਸੀ., ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਅਤੇ ਦਫਤਰ ਸਿਵਲ ਸਰਜਨ ਦੇ ਸਟਾਫ ਤੋਂ ਇਲਾਵਾ ਨਵ ਨਿਯੁਕਤ ਸਟਾਫ ਹਾਜ਼ਰ ਸਨ।

Leave a Reply

Your email address will not be published. Required fields are marked *