Shadow

ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

ਹੁਸ਼ਿਆਰਪੁਰ, 5 ਜੁਲਾਈ : ਸਥਾਨਕ ਨਗਰ ਨਿਗਮ ਦੇ 50 ਵਾਰਡਾਂ ਲਈ ਅੱਜ ਪਈਆਂ ਵੋਟਾਂ ਦੀ ਗਿਣਤੀ ਉਪਰੰਤ 35 ਵਾਰਡਾਂ ਵਿਚ ਆਮ ਆਦਮੀ ਪਾਰਟੀ, 9 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ, 3 ਵਾਰਡਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ 3 ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੇ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜੀ। ਉਨ੍ਹਾਂ ਦੱਸਿਆ ਕਿ ਸਵੇਰੇ 8:00 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4:00 ਵਜੇ ਤੱਕ ਜਾਰੀ ਰਹਿਣ ਪਿੱਛੋਂ ਵੋਟਾਂ ਦੀ ਗਿਣਤੀ ਕਰਵਾਈ ਗਈ। ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਰਜਨੀ ਬਾਲਾ ਕੁੱਲ 887 ਵੋਟ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ 765 ਵੋਟਾਂ,  ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀ ਕੌਰ 774 ਵੋਟਾਂ, ਵਾਰਡ ਨੰਬਰ 4 ਤੋਂ ਭਾਜਪਾ ਦੇ ਉਮੀਦਵਾਰ ਜਤਿੰਦਰ ਸਿੰਘ ਸੈਣੀ 815 ਵੋਟਾਂ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਵੀਨ ਸੈਣੀ 1354 ਵੋਟਾਂ, ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ 994 ਵੋਟਾਂ, ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੇ ਉਮਦੀਵਾਰ ਨਰਿੰਦਰ ਕੌਰ 725 ਵੋਟਾਂ, 8 ਤੋਂ ਆਮ ਆਦਮੀ ਪਾਰਟੀ ਦੇ ਉਮਦੀਵਾਰ ਮੁਖੀ ਰਾਮ ਰੱਲ 1141 ਵੋਟਾਂ, 9 ਤੋਂ ਆਮ ਆਦਮੀ ਪਾਰਟੀ ਦੇ ਉਮਦੀਵਾਰ ਗੁਰਬਖਸ਼ ਕੌਰ ਰੱਲ 514 ਵੋਟਾਂ, 10 ਤੋਂ ਆਮ ਆਦਮੀ ਪਾਰਟੀ ਦੇ ਉਮਦੀਵਾਰ ਜਸਪਾਲ ਚੇਚੀ 983 ਵੋਟਾਂ ਲੈ ਕੇ ਜੇਤੂ ਰਹੇ।
ਇਸੇ ਤਰ੍ਹਾਂ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਿੰਪੀ ਚੌਹਾਨ 707 ਵੋਟਾਂ, ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਸੰਦੀਪ ਚੇਚੀ 1106 ਵੋਟਾਂ, ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਜਤਿੰਦਰ ਕੌਰ 902 ਵੋਟਾਂ, ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੁਮਾਰ 1279 ਵੋਟਾਂ, ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੰਦਰਾਵਤੀ 1188 ਵੋਟਾਂ, ਵਾਰਡ ਨੰਬਰ 16 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਜੀਤ ਸਿੰਘ 885 ਵੋਟਾਂ , ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਪ੍ਰੀਤ ਕੌਰ 1050 ਵੋਟਾਂ, ਵਾਰਡ ਨੰਬਰ 18 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੁਮਾਰ ਸ਼ਿੰਦਾ 968 ਵੋਟਾਂ, ਵਾਰਡ ਨੰਬਰ 19 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਮੀਤ ਕੌਰ 923 ਵੋਟਾਂ, ਵਾਰਡ ਨੰਬਰ 20 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੰਤ ਰਾਏ 717 ਵੋਟਾਂ ਲੈ ਕੇ ਜੇਤੂ ਰਹੇ।
ਇਸੇ ਤਰ੍ਹਾਂ ਵਾਰਡ ਨੰਬਰ 21 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਰਾਣੀ ਬੈਂਸ 822 ਵੋਟਾਂ, ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ 470 ਵੋਟਾਂ, ਵਾਰਡ ਨੰਬਰ 23 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਲਜੀਤ ਕੌਰ 907 ਵੋਟਾਂ, ਵਾਰਡ ਨੰਬਰ 24 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬਲਵਿੰਦਰ ਕੌਰ 816 ਵੋਟਾਂ, ਵਾਰਡ ਨੰਬਰ 25 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ 795 ਵੋਟਾਂ, ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ 979 ਵੋਟਾਂ, ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਜੋਤ ਕੌਰ 627 ਵੋਟਾਂ, ਵਾਰਡ ਨੰਬਰ 28 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਸਿੰਘ 991 ਵੋਟਾਂ, ਵਾਰਡ ਨੰਬਰ 29 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ 895 ਵੋਟਾਂ, ਵਾਰਡ ਨੰਬਰ 30 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੁਮਾਰ 896 ਵੋਟਾਂ ਲੈ ਕੇ ਜੇਤੂ ਰਹੇ।
ਇਸੇ ਤਰ੍ਹਾਂ ਵਾਰਡ ਨੰਬਰ 31 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨਵਜੋਤ ਕਟੋਚ 560 ਵੋਟਾਂ, ਵਾਰਡ ਨੰਬਰ 32 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਅਲਕਾ 487 ਵੋਟਾਂ, ਵਾਰਡ ਨੰਬਰ 33 ਤੋਂ ਆਜ਼ਾਦ ਉਮੀਦਵਾਰ ਰਣਜੀਤ ਚੌਧਰੀ 637 ਵੋਟਾਂ, ਵਾਰਡ ਨੰਬਰ 34 ਤੋਂ ਆਮ ਆਦਮੀ ਪਾਰਟੀ ਦੇ ਉਮੀਵਾਰ ਰਾਜੇਸ਼ਵਰ ਦਿਆਲ ਬੱਬੀ 921 ਵੋਟਾਂ, ਵਾਰਡ ਨੰਬਰ 35 ਤੋਂ ਆਮ ਆਦਮੀ ਪਾਰਟੀ ਦੀ ਉਮੀਦਾਰ ਹਰਪ੍ਰੀਤ ਕੌਰ 949 ਵੋਟਾਂ, ਵਾਰਡ ਨੰਬਰ 36 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮੀਨਾ ਕੁਮਾਰੀ 765 ਵੋਟਾਂ, ਵਾਰਡ ਨੰਬਰ 37 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ 676 ਵੋਟਾਂ, ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਪਾਰਟੀ ਦੇ ਉਮੀਦਵਾਰ ਦਰਿਪਨ ਸੈਣੀ 709 ਵੋਟਾਂ, ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅੰਜਨਾ ਬਰਮੀ 598 ਵੋਟਾਂ , ਵਾਰਡ ਨੰਬਰ 40 ਤੋਂ ਆਜ਼ਾਦ ਜਗਵਿੰਦਰ ਸਿੰਘ 331 ਵੋਟਾਂ, ਵਾਰਡ ਨੰਬਰ 41 ਤੋਂ ਭਾਜਪਾ ਦੀ ਉਮੀਦਵਾਰ ਗਿਤਿਕਾ ਅਰੋੜਾ 765 ਵੋਟਾਂ , ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਸਵਿੰਦਰ ਕੌਰ 654 ਵੋਟਾਂ, ਵਾਰਡ ਨੰਬਰ 43 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਲਮ ਰਾਣੀ 765 ਵੋਟਾਂ, ਵਾਰਡ ਨੰਬਰ 44 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਦੀਪ ਕੁਮਾਰ 710 ਵੋਟਾਂ, ਵਾਰਡ ਨੰਬਰ 45 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਤਨੀਸ਼ਾ ਸ਼ਰਮਾ 780 ਵੋਟਾਂ, ਵਾਰਡ ਨੰਬਰ 46 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੇ ਕੁਮਾਰ ਵਰਮਾ 920 ਵੋਟਾਂ, ਵਾਰਡ ਨੰਬਰ 47 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਮਲੇਸ਼ ਰਾਣੀ 788 ਵੋਟਾਂ, ਵਾਰਡ ਨੰਬਰ 48  ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੀਰਥ ਰਾਮ 632 ਵੋਟਾਂ, ਵਾਰਡ ਨੰਬਰ 49 ਤੋਂ ਭਾਜਪਾ ਦੇ ਉਮੀਦਵਾਰ ਕਮਲਜੀਤ 482 ਵੋਟਾਂ, ਵਾਰਡ ਨੰਬਰ 50 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ 579 ਵੋਟਾਂ ਲੈ ਕੇ ਜੇਤੂ ਰਹੇ।

Leave a Reply

Your email address will not be published. Required fields are marked *