Shadow

ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਤਿਆਰ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ, 9 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਸ਼ਨ ਓਲੰਪਿਕ 2036 ਦੇ ਟੀਚੇ ਅਨੁਸਾਰ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੈਡਲ ਜਿੱਤਣ ਲਈ ਤਿਆਰ ਕਰਨ ਵਾਸਤੇ ਰਾਜ ਵਿੱਚ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵਿਕਸਿਤ ਕਰਨ ਲਈ ਪਹਿਲੇ ਪੜਾਅ ਵਿੱਚ 11 ਸੈਂਟਰ ਵਿਕਸਿਤ ਕੀਤੇ ਜਾਣਗੇ। ਇਸ ਦੇ ਲਈ ਲਗਭਗ 800 ਕਰੋੜ ਰੁਪਏ ਦੇ ਬਜਟ ਦਾ ਪ੍ਰਾਵਾਧਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਮਿਸ਼ਨ ਓਲੰਪਿਕ ਨੂੰ ਲੈ ਕੇ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਕੇਂਦਰਾਂ ਵਿੱਚ ਸਪੋਰਟਸ ਯੂਨੀਵਰਸਿਟੀ ਰਾਏਸਟੇਟ ਸਪੋਰਟਸ ਕੰਪਲੈਕਸ ਪਲਵਲਟੀ.ਡੀ.ਐਲ. ਸਪੋਰਟਸ ਕੰਪਲੈਕਸ ਪੰਚਕੂਲਾਅੰਬਾਲਾਕੁਰੂਕਸ਼ੇਤਰ ਤੋਂ ਇਲਾਵਾ ਸਪੋਰਟਸ ਕੰਪਲੈਕਸ ਪ੍ਰਾਈਵੇਟ ਅਕੈਡਮੀ ਕਰਨਾਲਜੀਂਦਗੋਹਾਨਾਯਮੁਨਾਨਗਰ ਸ਼ਾਮਲ ਹਨ। ਮੀਟਿੰਗ ਦੌਰਾਨ ਨਵੇਂ ਖਿਡਾਰੀਆਂ ਨੂੰ ਤਿਆਰ ਕਰਨ ਬਾਰੇ ਵਿਸਥਾਰ ਨਾਲ ਚਰਚਾ ਹੋਈਜਿਸ ਵਿੱਚ 13 ਤੋਂ 16 ਸਾਲ ਦੀ ਉਮਰ ਵਰਗ ਦੇ ਨੌਜਵਾਨ ਖਿਡਾਰੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਓਲੰਪਿਕ 2036 ਟੈਲੇਂਟ ਮਿਸ਼ਨ ਤਹਿਤ ਸਪੋਰਟਸ ਯੂਨੀਵਰਸਿਟੀ ਰਾਏ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ। ਇਸ ਦੀ ਦੇਖਰੇਖ ਖੇਡ ਰਾਜ ਮੰਤਰੀ ਗੌਰਵ ਗੌਤਮ ਕਰਨਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਇਹਨਾਂ ਕੇਂਦਰਾਂ ਵਿੱਚ 1200 ਬੱਚਿਆਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਾਲ 2028 ਵਿੱਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਲਈ ਵੀ ਵੱਧ ਤੋਂ ਵੱਧ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਬਿਹਤਰ ਸਿਖਲਾਈ ਦੀ ਸਹੂਲਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਖਿਡਾਰੀਆਂ ਲਈ ਓਲੰਪਿਕ ਤਗ਼ਮਾ ਜੇਤੂ ਕੋਚ ਲਗਾਏ ਜਾਣਗੇ। ਇਸ ਤੋਂ ਇਲਾਵਾ 23 ਹੋਰ ਖੇਡ ਸੈਂਟਰ ਵੀ ਵਿਕਸਿਤ ਕੀਤੇ ਜਾਣਗੇਜਿਨ੍ਹਾਂ ਵਿੱਚ ਖਿਡਾਰੀਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਹੋਵੇਗਾ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰਪ੍ਰਧਾਨ ਸਕੱਤਰ ਅਰੁਣ ਗੁਪਤਾਕਮਿਸ਼ਨਰ ਅਤੇ ਸਕੱਤਰ ਸੀ.ਜੀ. ਰਜਨੀਕਾਂਥਨਮੁੱਖ ਮੰਤਰੀ ਦੇ ਉਪ-ਪ੍ਰਧਾਨ ਸਕੱਤਰ ਡਾ. ਯਸ਼ਪਾਲਅਜੇ ਕੁਮਾਰਕੈਪਟਨ ਮਨੋਜ ਕੁਮਾਰਨਿਦੇਸ਼ਕ ਪਾਰਥ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *